ਸ੍ਰੀਮਤੀ ਮਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

0
225

ਗੁਰਦਾਸਪੁਰ, 30 ਜੂਨ ( ਸਲਾਮ ਤਾਰੀ ) ਸ੍ਰੀਮਤੀ ਮਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਿਹਾ ਕਮਿਸ਼ਨਰ ਅੋਰਤਾਂ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕਮਿਸ਼ਨ ਵਲੋਂ ਇਕ ਬਿੱਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ਵਿਧਾਨ ਸਭਾ ਵਿਚ ਜਲਦ ਪਾਸ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਬਾਬਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ ਅਤੇ ਉਨਾਂ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਅੱਜ ਗੁਰਦਾਸਪੁਰ ਵਿਖੇ ਪੁਹੰਚੇ ਸਨ ਅਤੇ ਉਨਾਂ ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਵਿਖੇ ਮੀਟਿੰਗ ਕੀਤੀ, ਉਪਰੰਤ ਔਰਤਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਰਛਪਾਲ ਸਿੰਘ ਐਸ.ਐਸ.ਪੀ ਬਟਾਲਾ, ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਅੰਮਿ੍ਰਤਸਰ (ਰੂਰਲ), ਜੀ.ਐਸ. ਸੰਘਾ ਐਸ.ਪੀ, ਸ੍ਰੀਮਤੀ ਅੰਮਿ੍ਰਤਵੀਰ ਕੋਰ ਵਾਈਸ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਮਧੂ ਸ਼ਰਮਾ ਮੈਂਬਰ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਵੀ ਮੋਜੂਦ ਸਨ।

ਗੁਰਦਾਸਪੁਰ ਵਿਖੇ ਪਹਿਲੀ ਵਾਰ ਪੁਹੰਚਣ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੁੱਖ ਮੰਤਵ ਅੋਰਤਾਂ ਦੇ ਹਿੱਤਾਂ ਤੇ ਅਧਿਕਾਰਾਂ ਦੀ ਰਾਖੀ ਕਰਨਾ ਹੈ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਹੋਰ ਸਨਮਾਨਜਨਕ ਸਥਾਨ ਮਿਲ ਸਕੇ। ਉਨਾਂ ਦੱਸਿਆ ਕਿ ਕਮਿਸ਼ਨ ਵਲੋਂ ਜੋ ਬਿੱਲ ਤਿਆਰ ਕੀਤਾ ਗਿਆ ਹੈ, ਉਸ ਵਿਚ ਨਾ ਕੇਵਲ ਅੋਰਤਾਂ ਤੇ ਲੜਕੀਆਂ ਦੇ ਹਿੱਤਾਂ ਤੇ ਅਧਿਕਾਰਾਂ ਦਾ ਖਿਆਲ ਰੱਖਿਆ ਗਿਆ ਹੈ ਬਲਕਿ ਪੁਰਸ਼ਾਂ ਦੇ ਅਧਿਕਾਰਾਂ ਦੀ ਵੀ ਗੱਲ ਕੀਤੀ ਗਈ ਹੈ ਤਾਂ ਜੋ ਸਾਰਿਆਂ ਨੂੰ ਇਨਸਾਫ ਮਿਲੇ।

ਇਕ ਸਵਾਲ ਦੇ ਜਵਾਬ ਵਿਚ ਉਨਾਂ ਦੱਸਿਆ ਕਿ ਅੱਜ ਉਨਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ ਅਤੇ ਆਦੇਸ਼ ਦਿੱਤੇ ਗਏ ਹਨ ਕਿ ਉਨਾਂ ਪਾਸ ਜੋ ਸ਼ਿਕਾਇਤਾਂ ਆਉਂਦੀਆਂ ਹਨ , ਉਨਾਂ ਨੂੰ ਤੈਅ ਸਮਾਂ ਸੀਮਾਂ ਅੰਦਰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਪੀੜਤਾਂ ਨੂੰ ਜਲਦ ਇਨਸਾਫ ਮਿਲ ਸਕੇ। ਉਨਾਂ ਅੱਗੇ ਕਿਹਾ ਕਿ ਜਿਲਿਆਂ ਅੰਦਰ ਅੋਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲੇ ਪੱਧਰ ਤੇ ਇਕ ਕਮੇਟੀ ਹੇਠ ਗਠਿਤ ਕੀਤੀ ਜਾਵੇ, ਤਾਂ ਜੋ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਹੋ ਸਕੇ। ਕਮੇਟੀ ਵਿਚ ਐਸ.ਡੀ.ਐਮ, ਸਬੰਧਤ ਵਿਭਾਗਾਂ ਦੇ ਅਧਿਕਾਰੀ, ਐਨ.ਜੀ.ਓ ਤੇ ਕਾਨੂੰਨੀ ਮਾਹਿਰ ਆਦਿ ਸ਼ਾਮਲ ਕੀਤੇ ਜਾਣ ਤਾਂ ਜੋ ਸ਼ਿਕਾਇਤਾਂ ਦਾ ਹੇਠਲਾ ਪੱਧਰ ’ਤੇ ਨਿਪਟਾਰਾ ਕੀਤਾ ਜਾ ਸਕੇ। ਕਮੇਟੀ ਵਿਚ

ਉਨਾਂ ਅੱਗੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਸਿਵਲ ਤੇ ਪੁਲਿਸ ਅਧਿਕਾਰੀਆਂ ਕੋਲੋਂ ਸੁਝਾਅ ਵੀ ਲਏ ਗਏ ਹਨ ਤਾਂ ਜੋ ਔਰਤਾਂ ਅਤੇ ਖਾਸਕਰਕੇ ਸੀਨੀਅਰ ਸਿਟੀਜ਼ਨਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਹੋਰ ਵਧੀਆਂ ਤਰੀਕੇ ਨਾਲ ਰਾਖੀ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਘਰੇਲੂ ਹਿੰਸਾ, ਬੱਚਿਆਂ ਦੀ ਸੁਰੱਖਿਆ, ਸਕੂਲਾਂ, ਕਾਲਜਾਂ ਸਮੇਤ ਸਿੱਖਿਆ ਸੰਸਥਾਵਾਂ ਅਤੇ ਪਬਲਿਕ ਥਾਵਾਂ ਤੇ ਔਰਤਾਂ ਦੇ ਹਿੱਤਾਂ ਦੀ ਸੁਰੱਖਿਆ ਆਦਿ ਨੂੰ ਯਕੀਨੀ ਬਣਾਉਣ ਲਈ ਸੰਬਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਖਤੀ ਨਾਲ ਔਰਤਾਂ ਨਾਲ ਦੁਰਵਿਵਹਾਰ ਕਰਨ ਵਾਲਿਆਂ ਨਾਲ ਨਿਪਟਣ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਰੁਖ਼ ਆਪਣਾਇਆ ਜਾਵੇ।

ਉਨਾਂ ਗੁਰਦਾਸਪੁਰ, ਅੰਮਿ੍ਰਤਸਰ, ਪਠਾਨਕੋਟ ਅਤੇ ਬਟਾਲਾ ਦੇ ਪੁਲਿਸ ਵੋਮੈਨ ਸੈੱਲ ਦੇ ਇੰਚਾਰਜ਼ਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨਾਂ ਲੋਕਾਂ ਆਉਣ ਵਾਲੀਆਂ ਸ਼ਿਕਾਇਤਾਂ ਅਤੇ ਖਾਸਕਰਕੇ ਜੋ ਸ਼ਿਕਾਇਤਾਂ ਕਮਿਸ਼ਨ ਵਲੋਂ ਭੇਜੀਆਂ ਜਾਂਦੀਆਂ ਹਨ ਉਨਾਂ ਦੇ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।

ਚੇਅਰਪਰਸਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਔਰਤਾਂ ਦੀ ਸਿਹਤ ਸੰਭਾਲ, ਪੋਸ਼ਟਿਕ ਆਹਾਰ ਅਤੇ ਸਰਕਾਰ ਵਲੋਂ ਅੋਰਤਾਂ ਦੀ ਭਲਾਈ ਲਈ ਜੋ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਉਨਾਂ ਦੇ ਹੱਕਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨਾਂ ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ (ਯੂਡੀਆਈਡੀ) ਯੂ.ਡੀ.ਆਈ.ਡੀ, ਸਰਬੱਤ ਸਿਹਤ ਬੀਮਾ ਯੋਜਨਾ ਸਮੇਤ ਅੋਰਤਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ਦੇ ਅਧਿਕਾਰੀਆਂ ਕੋਲੋ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨਾਂ ਨੂੰ ਆਦੇਸ਼ ਦਿੱਤੇ ਕਿ ਭਲਾਈ ਸਕੀਮਾਂ ਹੇਠਲੇ ਪੱਧਰ ਤਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਚੇਅਰਪਰਸਨ ਮਹਿਲਾ ਰਾਜ ਕਮਿਸ਼ਨ ਪੰਜਾਬ ਨੂੰ ਭਰੋਸਾ ਦਿੱਤਾ ਗਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਔਰਤਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ ਅਤੇ ਔਰਤਾਂ ਦੇ ਹਿੱਤਾਂ ਤੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਉਪਰੰਤ ਚੇਅਰਪਰਸਨ ਗੁਲਾਟੀ ਵਲੋਂ ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨਾਂ ਨੂੰ ਯਕੀਨ ਦਿਵਾਇਆ ਗਿਆ ਕਿ ਕਮਿਸ਼ਨ ਔਰਤਾਂ ਨੂੰ ਇਨਸਾਫ ਦਿਵਾਉਣ ਵਿਚ ਕੋਈ ਢਿੱਲਮੱਠ ਨਹੀਂ ਵਰਤੇਗਾ । ਜ਼ਿਆਦਾਤਰ ਸ਼ਿਕਾਇਤਾਂ ਘਰੇਲੂ ਹਿੰਸਾ, ਪਰਿਵਾਰਕ ਝਗੜੇ ਤੇ ਜਾਇਦਾਦ ਆਦਿ ਨਾਲ ਸਬੰਧਤ ਸਨ।

ਇਸ ਤੋਂ ਪਹਿਲਾਂ ਸ੍ਰੀਮਤੀ ਮਨੀਸ਼ਾ ਗੁਲਾਟੀ, ਚੇਅਰਪਰਸਨ ਮਹਿਲਾ ਰਾਜ ਕਮਿਸ਼ਨ ਦਾ ਪੰਚਾਇਤ ਭਵਨ ਵਿਖੇ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਬਲਵਿੰਦਰ ਸਿੰਘ ਐਸ.ਡੀ.ਐਮ, ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਮੈਡਮ ਨਿਧੀ ਕਲੋਤਰਾ ਐਸ.ਡੀ.ਐਮ ਪਠਾਨਕੋਟ, ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਰਜਿੰਦਰ ਸਿੰਘ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਵਿਜੇ ਕੁਮਾਰ ਪੀ.ਏ, ਵਰਿੰਦਰ ਸਿੰਘ, ਬਿਕਰਮਜੀਤ ਸਿੰਘ, ਕੋਮਲਪ੍ਰੀਤ ਕੋਰ (ਸਾਰੇ ਸੀ.ਡੀ.ਪੀ.ਓ ) ਆਦਿ ਮੋਜੂਦ ਸਨ।

Previous articleਸੰਗਦਿਲਪ੍ਰੀਤ ਸਿੰਘ ਪੁੱਤਰ ਪੱਤਰਕਾਰ ਰਛਪਾਲ ਸਿੰਘ ਸ਼ੇਰਪੁਰੀ ਤੀਹਸੀਲ ਜਗਰਾਉਂ ਜ਼ਿਲ੍ਹਾ ਲੁਧਿਆਣਾ ਨੂ ਅਦਾਰਾ ਸਲਾਮ ਨਿਊਜ਼ ਵਲੋ ਲੱਖ ਲੱਖ ਵਧਾਈ
Next articleਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੰਪਰਕ ਟਰੇਸਿੰਗ, ਟੈਸਟਿੰਗ ਤੇ ਵੈਕਸੀਨੇਸ਼ਨ ਜਰੂਰੀ – ਐੱਸ.ਡੀ.ਐੱਮ. ਬਟਾਲਾ
Editor-in-chief at Salam News Punjab

LEAVE A REPLY

Please enter your comment!
Please enter your name here