Home ਗੁਰਦਾਸਪੁਰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢਿਆ ਵਿਸ਼ੇਸ ਅਭਿਆਨ

ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢਿਆ ਵਿਸ਼ੇਸ ਅਭਿਆਨ

158
0

ਬਟਾਲਾ, 4 ਨਵੰਬਰ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਬਾਰੇ ਜਾਗਰੂਕ ਕਰਨ ਲਈ ਜ਼ਿਲਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵਲੋਂ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਅੰਦਰ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕ ਮੁਫਤ ਕਾਨੂੰਨੀ ਸਹਾਇਤ ਲੈਣ ਬਾਰੇ ਵੱਧ ਤੋਂ ਵੱਧ ਜਾਗਰੂਕ ਹੋ ਸਕਣ।

 ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ 31 ਅਕਤੂਬਰ ਤੋਂ 13 ਨਵੰਬਰ ਤੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਇਹ ਵਿਸ਼ੇਸ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀਜੀਐਮ ਗੁਰਦਾਸਪੁਰ ਨੇ ਦੱਸਿਆ ਕਿ ਸਮੂਹਿਕ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ। ਉਨਾਂ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਕਾਨੂੰਨੀ ਸਹਾਇਤਾ ਲੈਣ ਦਾ ਤਰੀਕਾ :

ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ, ਨਿਰਧਾਰਿਤ ਪ੍ਰੋਫਾਰਮੇ ਤੇ ਜੋ ਅਥਾਰਟੀ ਵੱਲੋਂ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜਿਲ੍ਹਾ ਪੱਧਰ ਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪਮੰਡਲ ਪੱਧਰ ਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਤੇ ਦਫਤਰ ਵਿੱਚ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕੇਅਰ ਅਤੇ ਸਪੋਰਟ ਸੈਂਟਰ/ਲੀਗਲ ਲਿਟਰੇਸੀ ਕਲੱਬ ਆਦਿ ਵਿਖੇ ਪੇਸ਼ ਕੀਤੀ ਜਾ ਸਕਦੀ ਹੈ। ਇਹ ਬੇਨਤੀ ਜੁਬਾਨੀ ਵੀ ਕੀਤੀ ਜਾ ਸਕਦੀ ਹੈ।

ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ :

ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਵੱਡੀ ਮੁਸੀਬਤ/ਕੁਦਰਤੀ ਆਫਤਾਂ ਦੇ ਮਾਰੇ, ਬੇਗਾਰ ਦਾ ਮਾਰਿਆ, ਉਦਯੋਗਿਕ ਕਾਮੇ, ਇਸਤਰੀ/ਬੱਚਾ, ਹਿਰਾਸਤ ਵਿੱਚ, ਮਾਨਸਿਕ ਰੋਗੀ/ਅਪੰਗ, ਕੋਈ ਐਸਾ ਵਿਅਕਤੀ ਜਿਸਦੀ ਸਲਾਨਾ ਆਮਦਨ 300,000/- ਰੁਪਏ ਤੋਂ ਵੱਧ ਨਾ ਹੋਵੇ।

ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਕੀ ਮਿਲਦਾ ਹੈ :

ਉਪ ਮੰਡਲ, ਜ਼ਿਲ੍ਹਾ ਹਾਈ ਕੋਰਟ ਜਾਂ ਸੁਪਰੀਮ ਕੋਰਟ ਪੱਧਰ ਤੇ ਦੀਵਾਨੀ, ਫੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ। ਮੁਫਤ ਕਾਨੂੰਨੀ ਸਲਾਹ ਮਸਵਰਾ,ਕੋਰਟ ਫੀਸ, ਤਲਬਾਨਾ ਫੀਸ, ਵਕੀਲ ਦੀ ਫੀਸ ਅਤੇ ਫੁਟਕਲ ਖਰਚਿਆਂ ਦੀ ਸਰਕਾਰ ਵੱਲੋਂ ਅਦਾਇਗੀ। ਵਿਚੋਲਗੀ (ਸਾਲਿਸ) ਅਤੇ ਲੋਕ ਅਦਾਲਤਾਂ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਾਤੀ/ਮੁਜਰਿਮ ਨੂੰ ਰਿਮਾਂਡ ਦੌਰਾਨ ਵਕੀਲ ਦੀਆਂ ਮੁਫਤ ਸੇਵਾਵਾਂ

ਹੇਠ ਲਿਖੇ ਕੇਸਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ :

ਹਰ ਤਰ੍ਹਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ ਦੇ ਝਗੜੇ), ਜਾਇਦਾਦ ਸਬੰਧੀ ਮਾਮਲੇ, ਹਿਰਾਸਤ ਸਬੰਧੀ ਕੇਸ, ਮੋਟਰ ਐਕਸੀਡੈਂਟ ਕੇਸ, ਨੌਕਰੀ ਸਬੰਧੀ ਮਾਮਲੇ, ਲੇਬਰ ਕੋਰਟ ਕੇਸ, ਫੌਜਦਾਰੀ ਕੇਸ, ਇਜਰਾਵਾਂ, ਅਪੀਲ, ਰਿੱਟ, ਰਿਵਿਊ, ਰਵੀਜਨ ਆਦਿ, ਹੋਰ ਅਦਾਲਤਾਂ, ਕਮਿਸ਼ਨਾਂ ਅਤੇ ਟਿ੍ਰਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿੱਤ ਜੁੜਿਆ ਹੋਵੇ, ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ।

 ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਮਸ਼ਵਰਾ ਲੈਣ ਲਈ ਲੋਕ, ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ। ਦਫਤਰ ਦਾ ਪਤਾ ਜਿਲ੍ਹਾ ਕਚਹਿਰੀਆਂ ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 104 ਹੈ ਅਤੇ ਟੈਲੀਫੋਨ ਨੰਬਰ  01874-240369 ਨਾਲ ਸੰਪਰਕ ਕਰ ਸਕਦੇ ਹਨ

Previous articleਜ਼ਿਲ੍ਹੇ ਦੀਆਂ ਮੰਡੀਆਂ ਵਿਚ 745258 ਮੀਟਰਕ ਟਨ ਝੋਨੇ ਦੀ ਹੋਈ ਖਰੀਦ ਵਿਚੋਂ 96 ਫੀਸਦ ਚੁਕਾਈ
Next articleਅੱਜ ਕਾਦੀਆਂ ਵਿਖੇ ਗੁਰਦੁਆਰਾ ਤੇਗ ਬਹਾਦਰ ਰੇਲਵੇ ਰੋਡ ਕਾਦੀਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।
Editor-in-chief at Salam News Punjab

LEAVE A REPLY

Please enter your comment!
Please enter your name here