Home ਗੁਰਦਾਸਪੁਰ ਅੱਜ ਕਾਦੀਆਂ ਵਿਖੇ ਗੁਰਦੁਆਰਾ ਤੇਗ ਬਹਾਦਰ ਰੇਲਵੇ ਰੋਡ ਕਾਦੀਆਂ ਤੋਂ ਸ੍ਰੀ ਗੁਰੂ...

ਅੱਜ ਕਾਦੀਆਂ ਵਿਖੇ ਗੁਰਦੁਆਰਾ ਤੇਗ ਬਹਾਦਰ ਰੇਲਵੇ ਰੋਡ ਕਾਦੀਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।

183
0

ਕਾਦੀਆਂ 4 ਨਵੰਬਰ (ਮੁਨੀਰਾ ਸਲਾਮ ਤਾਰੀ)

ਅੱਜ ਕਾਦੀਆਂ ਦੇ ਗੁਰਦੁਆਰਾ ਤੇਗ ਬਹਾਦਰ ਰੇਲਵੇ ਰੋਡ ਕਾਦੀਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਮੌਕੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਇਸ ਮੌਕੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਗਤਾਂ ਵੱਲੋਂ ਗੁਣਗਾਨ ਕੀਤਾ ਗਿਆ। ਅਤੇ ਸਕੂਲ ਦੇ ਬੱਚੇ ਵੀ ਇਸ ਮੌਕੇ ਸ਼ਾਮਲ ਹੋਏ । ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ , ਕੋਹਿਨੂਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ,ਭਗਤ ਪੂਰਨ ਸਿੰਘ ਅਤੇ ਅਤੇ ਇਲਾਕੇ ਦੇ ਸਾਰੇ ਸਕੂਲਾਂ ਦੇ ਬੱਚੇ ਮੌਜੂਦ ਸੀ । ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾ ਭੇਟ ਕੀਤਾ ਗਿਆ। ਅਤੇ ਇਸ ਮੌਕੇ ਦੁੱਧ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਤਰਸੇਮ ਸਿੰਘ, ਵੀਰ ਸਿੰਘ , ਸਰਬਜੀਤ ਸਿੰਘ, ਚਰਨਜੀਤ ਸਿੰਘ ,ਅੰਮ੍ਰਿਤ ਸਿੰਘ, ਸਤਨਾਮ ਸਿੰਘ ,ਪ੍ਰਗਟ ਸਿੰਘ, ਗੁਲਜ਼ਾਰ ਸਿੰਘ, ਇੰਦਰਜੀਤ ਸਿੰਘ ਲਾਡੀ , ਤਰਲੋਕ ਚੰਦ, ਲਖਵਿੰਦਰ ਸਿੰਘ ਅਤੇ ਸਮੂਹ ਸੰਗਤ ਮੌਜੂਦ ਸੀ ।

Previous articleਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢਿਆ ਵਿਸ਼ੇਸ ਅਭਿਆਨ
Next articleਏ ਡੀ ਸੀ ਵੱਲੋਂ ਹੋਲੋਗ੍ਰਾਮ ਤੇ ਕਿਊ ਆਰ ਕੋਡ ਵਾਲੇ ਆਈ. ਕਾਰਡ ਵੰਡਣ ਦੀ ਸ਼ੁਰੂਆਤ . ਸਤੰਬਰ ਮਹੀਨੇ ਦੌਰਾਨ ਰਜਿਸਟਰਡ 9198 ਵੋਟਰਾਂ ਦੇ ਆਈ. ਕਾਰਡ ਬਣੇ
Editor-in-chief at Salam News Punjab

LEAVE A REPLY

Please enter your comment!
Please enter your name here