Home ਗੁਰਦਾਸਪੁਰ ਨਗਰ ਕੌਸਲ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ...

ਨਗਰ ਕੌਸਲ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

189
0
ਬਟਾਲਾ, 5  ਨਵੰਬਰ (ਮੁਨੀਰਾ ਸਲਾਮ ਤਾਰੀ)  ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਵੱਖ ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਨਗਰ ਕੌਸਲ ਫਤਿਹਗੜ੍ਹ ਚੂੜੀਆਂ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ।
                ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਿਲ੍ਹੇ ਅੰਦਰ ਜਾਗਰੂਕਤਾ ਅਭਿਆਨ ਵਿੱਢਿਆ ਗਿਆ ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ, ਨਿਰਧਾਰਿਤ ਪ੍ਰੋਫਾਰਮੇ ਤੇ ਜੋ ਅਥਾਰਟੀ ਵੱਲੋਂ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਉਪਮੰਡਲ ਪੱਧਰ ਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਤੇ ਦਫਤਰ ਵਿੱਚ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕੇਅਰ ਅਤੇ ਸਪੋਰਟ ਸੈਂਟਰ/ਲੀਗਲ ਲਿਟਰੇਸੀ ਕਲੱਬ ਆਦਿ ਵਿਖੇ ਪੇਸ਼ ਕੀਤੀ ਜਾ ਸਕਦੀ ਹੈ। ਇਹ ਬੇਨਤੀ ਜੁਬਾਨੀ ਵੀ ਕੀਤੀ ਜਾ ਸਕਦੀ ਹੈ।
           ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ੲਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਇਹ ਦੱਸਣਾ ਹੈ ਕਿ ਉਹ ਕਿਸ ਤਰ੍ਹਾਂ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ। ਇਸਤੋਂ ਇਲਾਵਾ ਆਮ ਨਾਗਰਿਕ ਦਫਤਰ ਵਿੱਚ ਆ ਕੇ ਉਹ ਫਰੰਟ ਆਫਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ ਅਤੇ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫਤ ਵਕੀਲ ਵੀ ਲੈ ਸਕਦੇ ਹਨ।
Previous articleਵੇਦਕੌਰ ਆਰਯ ਗਰਲਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੀਗਲ ਸਰਵਿਸੇਜ ਅਥੌਰਿਟੀ ਸੇਮਿਨਾਰ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ
Next articleਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
Editor-in-chief at Salam News Punjab

LEAVE A REPLY

Please enter your comment!
Please enter your name here