spot_img
Homeਮਾਝਾਗੁਰਦਾਸਪੁਰਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ...

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਬਟਾਲਾ, 5 ਨਵੰਬਰ  (ਮੁਨੀਰਾ ਸਲਾਮ ਤਾਰੀ) ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਅਗਲੀ ਫਸਲ ਬੀਜਣ ਤਹਿਤ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪਰਾਲੀ ਨੂੰ ਨਾ ਸਾੜਨ ਵਾਲੇ ਬਲਾਕ ਡੇਰਾ ਬਾਬਾ ਨਾਨਕ ਦੇ ਸਫਲ ਅਗਾਂਹਵਧੂ 35 ਸਾਲ ਦੇ ਕਿਸਾਨ ਹਰਦੀਪ ਸਿੰਘਪਿੰਡ ਭਗਵਾਨਪੁਰ (ਬਟਾਲਾ) ਨੇ ਦੱਸਿਆ ਕਿ ਉਹ ਆਪਣੇ 02 ਏਕੜ ਵਿਚ ਖੇਤੀ ਕਰਦਾ ਹੈ ਤੇ ਉਹ ਕਣਕ ਦੀ ਸਿੱਧੀ ਬਿਜਾਈ ਕਰ ਰਿਹਾ ਹੈ।

ਕਿਸਾਨ ਹਰਦੀਪ ਸਿੰਘ ਨੇ ਦੱਸਿਆ ਦਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ  ਕੀਤੇ ਜਾ ਰਹੇ ਉਪਰਾਲਿਆਂ ਨਾਲ ਉਹ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਹੋਇਆ ਹੈ। ਉਸਦਾ ਕਹਿਣਾ ਹੈ ਕਿ ਇਸ ਨਾਲ ਕੀਮਤੀ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। ਉਸਨੇ ਦੱਸਿਆ ਕਿ ਉਹ ਪਰਾਲੀ ਦੇ ਨਾੜ ਨੂੰ ਅੱਗ ਨਹੀਂ ਲਗਾਉਂਦਾ ਤੇ ਫਸਲ ਦੀ ਬਿਜਾਈ ਖੇਤੀਬਾੜੀ ਦੀਆਂ ਸ਼ਿਫਾਰਿਸਾਂ ਤੇ ਹੈਪੀਸੀਡਰ ਨਾਲ ਕਰ ਰਿਹਾ ਹੈਜਿਸ ਨਾਲ ਜਿਥੇ ਉਹ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿਚ ਸਫਲ ਹੋਇਆ ਹੈ ਉਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਵੀ ਯੋਗਦਾਨ ਪਾ ਰਿਹਾ ਹੈ। ਕਿਸਾਨ ਹਰਦੀਪ ਸਿੰਘ ਨੇ ਅੱਗੇ ਦੱਸਿਆ ਕਿ ਉਹ ਪਿਛਲੇ 3 ਸਾਲ ਤੇ ਪਰਾਲੀ ਦੇ ਨਾੜ ਨੂੰ ਅੱਗ ਨਹੀਂ ਲਗਾ ਰਿਹਾ ਹੈ ਤੇ ਪਰਾਲੀ ਨੂੰ ਸਾਂਭਣ ਲਈ ਆਪਣੇ ਖੇਤਾਂ ਵਿਚ ਖੇਤੀਬਾੜੀ ਵਲੋਂ ਵਿਕਸਿਤ ਹੈਪੀਸੀਡਰ ਨੂੰ ਚਲਾ ਕੇ ਕਣਕ ਦੀ ਬਿਜਾਈ ਕਰਦਾ ਹੈ।

                                    ਉੁਸਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ।

              ਇਸ ਮੌਕੇ ਡੇਰਾ ਬਾਬਾ ਨਾਨਕ ਦੇ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।  ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਪੁਹੰਚ ਕੇ ਖੇਤੀ ਕਰਨ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਹਾਸਿਲ ਕਰਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments