ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੰਪਰਕ ਟਰੇਸਿੰਗ, ਟੈਸਟਿੰਗ ਤੇ ਵੈਕਸੀਨੇਸ਼ਨ ਜਰੂਰੀ – ਐੱਸ.ਡੀ.ਐੱਮ. ਬਟਾਲਾ

0
258

ਬਟਾਲਾ, 30 ਜੂਨ ( ਸਲਾਮ ਤਾਰੀ ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਕੋਵਿਡ-19 ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਜਿਥੇ ਵੈਕਸ਼ੀਨੇਸ਼ਨ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ, ਉਸੇ ਨਾਲ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੰਪਰਕ ਟਰੇਸਿੰਗ ਤੇ ਟੈਸਟਿੰਗ ਵਧਾਈ ਜਾ ਰਹੀ ਹੈ।

ਲੋਕਾਂ ਨੂੰ ਵੈਕਸੀਨ ਲਗਾਉਣ ਦੀ ਅਪੀਲ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕੀਸਨ ਲਗਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਨੁੱਖੀ ਸਿਹਤ ਲਈ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਅਫਵਾਹਾਂ ਤੋਂ ਬਚਦੇ ਹੋਏ, ਵੈਕਸੀਨ ਲਗਾਉਣ ਵਿਚ ਹਿਚਕਚਾਹਟ ਨਾ ਵਰਤੀ ਜਾਵੇ। ਵੈਕਸੀਨ ਲੱਗਣ ਨਾਲ ਮਨੁੱਖੀ ਸਰੀਰ ਅੰਦਰ ਕੋਰੋਨਾ ਬਿਮਾਰੀ ਵਿਰੁੱਧ ਇਮਊਨਿਟੀ ਵਿਚ ਵਾਧਾ ਹੁੰਦਾ ਹੈ, ਜੋ ਕੋਵਿਡ ਬਿਮਾਰੀ ਦੇ ਮਾੜੇ ਪਰਭਾਵ ਤੋਂ ਬਚਾਉਣ ਵਿਚ ਸਹਾਈ ਹੁੰਦੀ ਹੈ। ਉਨਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋੋਰੋਨਾ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋਂ ਬਚਿਆ ਜਾ ਸਕੇ।

ਐੱਸ.ਡੀ.ਐੱਮ ਬਟਾਲਾ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਕੋਰੋਨਾ ਟੈਸਟ ਤੁਰੰਤ ਕਰਵਾਇਆ ਜਾਵੇ। ਉਨਾਂ ਕਿਹਾ ਕਿ ਜਿੰਨੀ ਜਲਦੀ ਬਿਮਾਰੀ ਦਾ ਪਤਾ ਚੱਲੇਗਾ, ਉਨੀ ਛੇਤੀ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੌਰ ’ਤੇ ਸਹੀ ਤਰੀਕੇ ਨਾਲ (ਨੱਕ ਤੱਕ ਚੰਗੀ ਤਰ੍ਹਾਂ ਢੱਕ ਕੇ) ਲਗਾਇਆ ਜਾਵੇ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ

Previous articleਸ੍ਰੀਮਤੀ ਮਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
Next articleਮਾਮਲਾ ਬੇਟਿਆਂ ਵਲੋਂ ਆਪਣੀ ਮਾਂ ਦੀ ਸੇਵਾ ਨਾ ਕਰਨ ਦਾ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬੇਟਿਆਂ ਦੇ ਨਾਂਅ ਕੀਤੀਗਈ ਰਜਿਸਟਰੀ ਨੂੰ ਰਦ ਕਰ ਕਿ ਦੋਬਾਰਾ ਮਾਂ ਦੇ ਨਾਅ ਚੜਾਓਣ ਦੇ ਦਿਤੇ ਨਿਰਦੇਸ਼
Editor-in-chief at Salam News Punjab

LEAVE A REPLY

Please enter your comment!
Please enter your name here