Home ਗੁਰਦਾਸਪੁਰ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ...

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਵਿਧਾਇਕ ਸ਼ੈਰੀ ਕਲਸੀ

189
0
ਬਟਾਲਾ,,6 ਨਵੰਬਰ (ਸਲਾਮ ਤਾਰੀ)ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।
         ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।
Previous articleਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤੱਵਾਂ ਦੇ ਸਬੰਧ ਵਿੱਚ ਸਕੂਲ ਵਿਦਿਆਰਥੀਆਂ ਦੇ ਕਲਾਤਮਕ ਮੁਕਾਬਲੇ ਕਰਵਾਏ ਗਏ । ਜਾਗਰੂਕਤਾ ਸਮਾਗਮ ਕਰਵਾਇਆ ।
Next articleਜ਼ਫਰ ਕਲੀਨਿਕ ਵੱਲੋਂ ਪਿੰਡ ਡੱਲਾ ਵਿਖੇ ਇਕ ਰੋਜ਼ਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here