Home ਗੁਰਦਾਸਪੁਰ ਜਿਲੇ ਅੰਦਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਵਿੱਢੀ...

ਜਿਲੇ ਅੰਦਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ

182
0
ਬਟਾਲਾ, 6 ਨਵੰਬਰ ( (ਮੁਨੀਰਾ ਸਲਾਮ ਤਾਰੀ) ) ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਾਨੂੰਨੀ ਸਹਾਇਤਾ ਸਕੀਮਾਂ, ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ ਅਤੇ ਹੋਰ ਕਾਨੂੰਨੀ ਭਾਲਾਈ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਵੱਖ ਵੱਖ ਵਿਭਾਗਾਂ ਵਲੋਂ ਮੀਟਿੰਗਾਂ, ਡੋਰ ਟੂ ਡੋਰ ਕੰਪੇਨ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ।
  ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ -ਕਮ-ਸੀਜੀਐਮ (ਸੀਨੀਅਰ ਡਵੀਜ਼ਨ) ਗੁਰਦਾਸਪੁਰ ਨੇ ਦੱਸਿਆ ਕਿ ਇਸ ਕੈਂਪੇਨ ਦੋਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਪਿੰਡਾਂ ਨੂੰ ਕਵਰ ਕਰਕੇ ਵਿਭਾਗ ਦਾ ਸੁਨੇਹਾ ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ ਦੇ ਘਰਾਂ ਵਿੱਚ ਪਹੁੰਚ ਕਰਕੇ ਪਹੁੰਚਾਇਆ ਜਾਣਾ ਹੈ ਤਾਂ ਜ਼ੋ ਕੋਈ ਵੀ ਲੋੜ੍ਹਵੰਦ ਵਿਅਕਤੀ ਕਾਨੂੰਨੀ ਵਿਭਾਗ ਵੱਲੋਂ ਚਲਾਈਆ ਗਈਆਂ ਸਕੀਮਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਇਸੇ ਲੜ੍ਹੀ ਤਹਿਤ ਸਰਕਾਰ ਵੱਲੋਂ ਚਲਾਈਆਂ ਗਈਆ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 9 ਨਵੰਬਰ ਨੂੰ ਦੀਨਾਨਗਰ ਵਿਖੇ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਸਾਰੇ ਵਿਭਾਗਾ ਵੱਲੋਂ ਸਟਾੱਲ ਲਗਾਕੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣਗੇ।
  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਲਤੀ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ।
Previous articleਜ਼ਫਰ ਕਲੀਨਿਕ ਵੱਲੋਂ ਪਿੰਡ ਡੱਲਾ ਵਿਖੇ ਇਕ ਰੋਜ਼ਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ
Next articleਪਿੰਡ ਔਲਖਾ ਦੀ ਨੂੰਹ ਨੇ ਯੂਨੀਵਰਸਿਟੀ ਵਿੱਚ ਮਾਰੀ ਬਾਜ਼ੀ|
Editor-in-chief at Salam News Punjab

LEAVE A REPLY

Please enter your comment!
Please enter your name here