Home ਗੁਰਦਾਸਪੁਰ ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ...

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

169
0

ਕਾਦੀਆਂ, 7 ਨਵੰਬਰ ( ਮੁਨੀਰਾ ਸਲਾਮ ਤਾਰੀ)  ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਬਟਾਲਾ ਵਿਖੇ ਜਨਮ ਦਿਹਾੜਾ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ।

ਵਿਧਾਇਕ ਸ਼ੈਰੀ ਕਲਸੀ ਅੱਜ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ, ਨਵੀਂ ਆਬਾਦੀ ਸ਼ੁਕਰਪੁਰਾ (ਬਟਾਲਾ) ਵਲੋਂ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਉਨਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ।

Previous articleਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਨਵੀਂ ਪਹਿਲਕਦਮੀ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਵੱਟਸਐਪ ਨੰਬਰ 62804-07088 ਜਾਰੀ
Next articleਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਦਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 41 ਤੇ 42 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ
Editor-in-chief at Salam News Punjab

LEAVE A REPLY

Please enter your comment!
Please enter your name here