spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਦਾ ਰਹੇ ਵਿਕਾਸ ਕਾਰਜਾਂ...

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਦਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 41 ਤੇ 42 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਟਾਲਾ, 7 ਨਵੰਬਰ ( ਮੁਨੀਰਾ ਸਲਾਮ ਤਾਰੀ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਦੀ ਅਗਵਾਈ ਹੇਠ ਹਲਕੇ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 41 ਤੇ 42 (ਠਠਿਆਰਾ ਮੁਹੱਲਾ) ਵਿਖੇ ਪਿਛਲੇ 25 ਸਾਲ ਤੋਂ ਰਰਕੀ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਤੇ ਸੀਵਰੇਜ ਤੇ ਇੰਟਰਲਾਕ ਲਾਉਣ ਦਾ ਕੰਮ ਸ਼ੁਰੂ ਹੋਇਆ।

ਇਸ ਮੌਕੇ ਮੁਹੱਲਾ ਨਿਵਾਸੀਆਂ ਅੰਕੁਸ਼ ਮਹਿਤਾਮਾਣਕ ਮਹਿਤਾਗੋਬਿੰਦ ਮਹੰਤਰੋਹਿਤ ਪੁਰੀਰਾਕੇਸ਼ ਮਹਿਤਾਸੁਭਾਸ਼ ਮਹਿਤਾਰਾਕੇਸ਼ ਅਨੰਦਅਸ਼ਵਨੀ ਮਹਿਤਾ ਤੇ ਅਮਿਤ ਵਿੱਗ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਤੇ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਆਵਾਜਾਈ ਦੀ ਵੱਡੀ ਵੱਡੀ ਸਹੂਲਤ ਮਿਲੇਗੀ।

ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਬਟਾਲਾ- ਡੇਰਾ ਬਾਬਾ ਨਾਨਕ ਫਲਾਈ ਓਵਰ ਹੇਠਲੀ ਸੜਕ ਦੀ ਨਿਰਮਾਣ ਕਰਵਾਇਆ ਗਿਆਜਿਸ ਨਾਲ ਬਟਾਲਾ ਸ਼ਹਿਰ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ। ਇਸੇ ਤਰਾਂ ਵਿਧਾਇਕ ਸ਼ੈਰੀ ਕਲਸੀ ਵਲੋਂ 69.70  ਲੱਖ ਰੁਪਏ ਦੀ ਲਾਗਤ ਨਾਲ ਮੁਰਗੀ ਮੁਹੱਲਾ ਤੋਂ ਦਾਣਾ ਮੰਡੀ ਬਟਾਲਾ ਤਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਇਸ ਤੋਂ ਇਲਾਵਾ ਪੂਰੇ ਹਲਕੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਲਕਾ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments