Home ਗੁਰਦਾਸਪੁਰ ਸਿਵਲ ਹਸਪਤਾਲ ਬਟਾਲਾ ਵਿਖੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ...

ਸਿਵਲ ਹਸਪਤਾਲ ਬਟਾਲਾ ਵਿਖੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ

182
0

ਬਟਾਲਾ,7 ਨਵੰਬਰ ( ਮੁਨੀਰਾ ਸਲਾਮ ਤਾਰੀ) ਮੈਡਮ ਨਵਦੀਪ ਕੌਰ ਗਿੱਲ, ਸੀ.ਜੀ ਐਮ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਮਿਸ. ਵਿਨੀਤ ਲੂਥਰਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਉਪ ਮੰਡਲ ਜੁਡੀਸ਼ੀਅਲ ਮੈਜਿਸਟਰੇਟ ਦੇ ਨਿਰਦੇਸ਼ਾਂ ਤਹਿਤ ਪੰਕਜ ਕੁਮਾਰ ਪੈਨਲ ਐਡਵੋਕੇਟ, ਬਟਾਲਾ ਵੱਲੋਂ ਡਾ. ਰਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਮਾਤਾ ਸੁਲੱਖਣੀ ਜੀ, ਸਿਵਲ ਹਸਪਾਤਲ ਬਟਾਲਾ ਦੀ ਹਾਜ਼ਰੀ ਵਿੱਚ ਨਾਗਰਿਕਾਂ ਦੀ ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਪਹੁੰਚ ਮੁਹਿੰਮ ਅਧੀਨ ਸਿਵਲ ਹਸਪਤਾਲ ਬਟਾਲਾ ਵਿਖੇ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਵਿੱਚ ਸ਼੍ਰੀਮਤੀ ਸੁਖਜੀਤ ਕੌਰ ਮੇਟਰਨ, ਸ਼੍ਰੀਮਤੀ ਪਰਮਜੀਤ ਕੌਰ ਕਾਹਲੋਂ ਨਰਸਿੰਗ ਸਿਸਟਰ, ਸ਼੍ਰੀਮਤੀ ਪਰਮਜੀਤ ਕੌਰ ਏ.ਐਨ.ਐਮ. ਅਤੇ ਸਮੂਹ ਏ.ਐਨ.ਐਮਜ਼, ਆਸ਼ਾ ਵਰਕਰਾਂ ਅਤੇ ਸਿਵਲ ਹਸਪਤਾਲ ਬਟਾਲਾ ਦੇ ਸਮੂਹ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ।
ਸੈਮੀਨਾਰ ਵਿੱਚ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅੰਤਰਗਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ, ਯੋਜਨਾਵਾਂ ਅਤੇ ਹੋਰ ਮੁਹਿੰਮਾਂ ਜਿਸ ਵਿੱਚ ਨਾਰਰਿਕਾਂ ਦੀ ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਪਹੁੰਚ ਮੁਹਿੰਮ ਵੀ ਸ਼ਾਮਲ ਹਨ, ਖਾਸ ਕਰਕੇ ਨਾਗਰਿਕਾਂ ਦੇ ਫੌਜਦਾਰੀ, ਔਰਤਾਂ ਅਤੇ ਬੱਚਿਆਂ ਪ੍ਰਤੀ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

Previous articleਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਦਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 41 ਤੇ 42 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ
Next articleਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿਚ ਤਮਗੇ ਜਿੱਤੇ
Editor-in-chief at Salam News Punjab

LEAVE A REPLY

Please enter your comment!
Please enter your name here