Home ਗੁਰਦਾਸਪੁਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿਚ ਤਮਗੇ ਜਿੱਤੇ

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿਚ ਤਮਗੇ ਜਿੱਤੇ

166
0


ਕਾਦੀਆਂ 7 ਨਵੰਬਰ (ਮੁਨੀਰਾ ਸਲਾਮ ਤਾਰੀ)

ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗ਼ਮੇ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ । ਹਰਚੋਵਾਲ ਵਿਖੇ ਹੋਈਆਂ ਜ਼ੋਨਲ ਪੱਧਰੀ ਖੇਡਾਂ ਵਿੱਚ ਮਿਲੀ ਸ਼ਾਨਦਾਰ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਤੇ ਇੰਚਾਰਜ ਅਧਿਆਪਕ ਲੈਕਚਰਾਰ ਰਵਿੰਦਰ ਸਿੰਘ ਡਾ ਸਿਮਰਤਪਾਲ ਸਿੰਘ ਨੇ ਦੱਸਿਆ ਕਿ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਚ ਆਕਾਸ਼ਦੀਪ ਸਿੰਘ 400 ਸੌ ਮੀਟਰ ਡਿਸਕਸ ਥ੍ਰੋ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਤਮਗਾ ਜਿੱਤਿਆ । ਆਜ਼ਾਦ ਵੀਰ ਸਿੰਘ 100 ਮੀਟਰ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ।
ਸਨਮਦੀਪ ਸਿੰਘ ਨੇ ਲੰਬੀ ਛਾਲ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਤਮਗਾ ਪ੍ਰਾਪਤ ਕੀਤਾ । 400ਸੌ ਮੀਟਰ ਰਿਲੇਅ ਦੌੜ ਵਿੱਚ ਆਕਾਸ਼ਦੀਪ ਸਿੰਘ, ਆਜ਼ਾਦ ਵੀਰ ਸਿੰਘ, ਗੁਰਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਤਮਗਾ ਜਿੱਤਿਆ। ਇਸੇ ਤਰ੍ਹਾਂ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ 800 ਸੌ ਮੀਟਰ ਦੌੜ ਵਿੱਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਤਮਗਾ ਪ੍ਰਾਪਤ ਕੀਤਾ ਹੈ । ਮਨਪ੍ਰੀਤ ਕੌਰ ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ, ਜਦਕਿ 100 ਮੀਟਰ ਦੌੜ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਤਮਗੇ ਪ੍ਰਾਪਤ ਕੀਤੇ ਹਨ। ਅੰਡਰ 17 ਵਿੱਚੋਂ ਮਨਪ੍ਰੀਤ ਕੌਰ ਪਹਿਲੇ ਸਥਾਨ ਪ੍ਰਾਪਤ ਕਰ ਕੇ 800ਸੌ ਮੀਟਰ ਦੌੜ ਮੁਕਾਬਲੇ ਵਿੱਚ ਜੇਤੂ ਰਹੀ ,ਤੇ ਤਮਗਾ ਪ੍ਰਾਪਤ ਕੀਤਾ ਹੈ । ਚਾਰ ਸੌ ਮੀਟਰ ਰਿਲੇਅ ਅੰਡਰ 19 ਵਿੱਚੋਂ ਮਨਪ੍ਰੀਤ ਕੌਰ, ਮੁਸਕਾਨ ਕੌਰ ,ਪੁਨੀਤ ਕੌਰ ,ਸ਼ਿਵਾਨੀ ਨੇ ਹਿੱਸਾ ਲੈ ਕੇ ਤਮਗੇ ਹਾਸਿਲ ਕੀਤੇ ਹਨ । ਸਕੂਲ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਥਾਨਕ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਨੇ ਪ੍ਰਿੰਸੀਪਲ ਡਾ ਹੁੰਦਲ , ਇੰਚਾਰਜ ਲੈਕਚਰਾਰ ਰਵਿੰਦਰ ਸਿੰਘ , ਡਾ ਸਿਮਰਤਪਾਲ ਸਿੰਘ ਤੇ ਸਮੂਹ ਸਟਾਫ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਭੇਂਟ ਕੀਤੀ ਹੈ ।

Previous articleਸਿਵਲ ਹਸਪਤਾਲ ਬਟਾਲਾ ਵਿਖੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ
Next articleਡੀ.ਈ.ਓ. ਐਲੀ: ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here