spot_img
Homeਮਾਝਾਗੁਰਦਾਸਪੁਰਡੀ.ਈ.ਓ. ਐਲੀ: ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ ਗਿਆ

ਡੀ.ਈ.ਓ. ਐਲੀ: ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ ਗਿਆ

 

*ਗੁਰਦਾਸਪੁਰ 07 ਨਵੰਬਰ ( ਮੁਨੀਰਾ ਸਲਾਮ ਤਾਰੀ) *

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵਿਖੇ ਕਰਮਚਾਰੀਆਂ ਦਾ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਹਾਜ਼ਰ ਕਰਮਚਾਰੀਆਂ ਨੂੰ ਲੀਗਲ ਕਾਨੂੰਨੀ ਸੇਵਾਵਾਂ ਤਹਿਤ ਨੈਸ਼ਨਲ ਲੀਗਲ ਸਰਵਿਸ ਆਥਰਟੀ ਤਹਿਤ ਲੋਕ ਹਿੱਤ ਲਈ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੋਕਾਂ ਨੂੰ ਮੁਫ਼ਤ ਲੀਗਲ ਏਡ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੌਰਾਨ ਉਨ੍ਹਾ ਬੱਚਿਆਂ ਦੀ ਸੁਰੱਖਿਆ , ਔਰਤਾਂ ਦੇ ਸੁਰੱਖਿਆ ਅਧਿਕਾਰਾਂ ਸਬੰਧੀ ਸਬੰਧੀ ਵਿਸਥਾਰ ਸਾਹਿਤ ਚਾਨਣਾ ਪਾਇਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ , ਲੀਗਲ ਸਹਾਇਕ ਪ੍ਰਿੰਸ ਪਾਲ , ਸੀਨੀਅਰ ਸਹਾਇਕ ਰਾਜ ਕੁਮਾਰ , ਪ੍ਰਬੋਧ ਕੁਮਾਰ , ਫ਼ਰਜ਼ੰਦ ਮਸੀਹ। ਜੂਨੀਅਰ ਸਹਾਇਕ ਨਰਿੰਦਰ ਸ਼ਰਮਾ ਅਤੇ ਦਫ਼ਤਰ ਦੇ ਲਾਜ਼ਮ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments