spot_img
Homeਮਾਝਾਗੁਰਦਾਸਪੁਰਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਬੀਡੀਪੀਓ ਦਫਤਰ ਦੇ ਅਧਿਕਾਰੀਆਂ ਲੋਕਾਂ ਨੂੰ ਕੀਤਾ ਜਾਗਰੂਕ

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਬੀਡੀਪੀਓ ਦਫਤਰ ਦੇ ਅਧਿਕਾਰੀਆਂ ਲੋਕਾਂ ਨੂੰ ਕੀਤਾ ਜਾਗਰੂਕ

ਕਾਦੀਆਂ, 8 ਨਵੰਬਰ ( ਮੁਨੀਰਾ ਸਲਾਮ ਤਾਰੀ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਜ਼ਿਲੇ ਅੰਦਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੱਧ ਤੋਂ ਵੱਧ ਜਾਗਰੂਕ ਹੋ ਸਕਣ।
ਇਸ ਸਬੰਧੀ ਬੀਡੀਪੀਓ ਦਫਤਰ ਬਟਾਲਾ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ। ਬੀਡੀਪੀਓ ਮਿੱਤਰ ਮਾਨ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਪਿੰਡਾਂ ਅੰਦਰ ਲੋਕਾਂ ਨੂੰ ਮੁਫ਼ਤ ਲੀਗਲ ਏਡ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਤੋਂ ਵਾਂਝੇ ਨਾ ਰਹਿਣ।
ਦੱਸਣਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਵੱਖ-ਵੱਖ ਵਿਭਾਗਾਂ ਵਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ ਤੇ ਕੱਲ 9 ਨਵੰਬਰ ਨੂੰ ਦੀਨਾਨਗਰ ਦੇ ਐਸਐਸਐਮ ਕਾਲਜ ਵਿਖੇ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਲੋਂ ਭਲਾਈ ਸਕੀਮਾਂ ਤੋਂ ਜਾਣੂੰ ਕਰਵਾਇਆ ਜਾਵੇਗਾ।
ਮੁਫ਼ਤ ਕਾਨੂੰਨੀ ਸਹਾਇਤਾ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਵੱਡੀ ਮੁਸੀਬਤ/ਕੁਦਰਤੀ ਆਫਤਾਂ ਦੇ ਮਾਰੇ, ਬੇਗਾਰ ਦਾ ਮਾਰਿਆ, ਉਦਯੋਗਿਕ ਕਾਮੇ, ਇਸਤਰੀ/ਬੱਚਾ, ਹਿਰਾਸਤ ਵਿੱਚ, ਮਾਨਸਿਕ ਰੋਗੀ/ਅਪੰਗ, ਕੋਈ ਐਸਾ ਵਿਅਕਤੀ ਜਿਸਦੀ ਸਲਾਨਾ ਆਮਦਨ 300,000/- ਰੁਪਏ ਤੋਂ ਵੱਧ ਨਾ ਹੋਵੇ, ਪ੍ਰਾਪਤ ਕਰ ਸਕਦਾ ਹੈ।
ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਮਸ਼ਵਰਾ ਲੈਣ ਲਈ ਲੋਕ, ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ। ਦਫਤਰ ਦਾ ਪਤਾ ਜਿਲ੍ਹਾ ਕਚਹਿਰੀਆਂ ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 104 ਹੈ ਅਤੇ ਟੈਲੀਫੋਨ ਨੰਬਰ 01874-240369 ਨਾਲ ਸੰਪਰਕ ਕਰ ਸਕਦੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments