spot_img
Homeਮਾਝਾਗੁਰਦਾਸਪੁਰਪਿੰਡ ਸੁਨੱਈਆ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਸੀਵਰੇਜ਼ ਪਾਉਣ...

ਪਿੰਡ ਸੁਨੱਈਆ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ

ਬਟਾਲਾ, 9 ਨਵੰਬਰ (ਮੁਨੀਰਾ ਸਲਾਮ ਤਾਰੀ) ਪਿੰਡ ਸੁਨੱਈਆ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਅੱਜ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਨਾਲ ਪਾਣੀ ਦੇ ਨਿਕਾਸ ਕਰਨ ਵਿੱਚ ਵੱਡੀ ਰਾਹਤ ਮਿਲੇਗੀ। ਅੱਜ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ ਪਿੰਡ ਵਾਸੀਆਂ ਦੀ ਹਾਜਰੀ ਵਿੱਚ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਇਸ ਮੌਕੇ ਗੱਲ ਕਰਦਿਆਂ ਉਨਾਂ ਕਿਹਾ ਕਿ  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਅਤੇ ਲੋਕਹਿੱਤ ਲਈ ਵੱਡੇ ਉਪਰਾਲੇ ਕੀਤੇ ਗਏ ਗਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਆਪਣੇ ਮਹਿਜ 7 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ।

ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਹਲਕੇ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments