Home ਗੁਰਦਾਸਪੁਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਪਿੰਡਾਂ ਅੰਦਰ ਪੈਰਾ ਲੀਗਲ ਵਲੰਟੀਅਰਜ਼, ਵਕੀਲਾਂ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਪਿੰਡਾਂ ਅੰਦਰ ਪੈਰਾ ਲੀਗਲ ਵਲੰਟੀਅਰਜ਼, ਵਕੀਲਾਂ ਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਮੁਫਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

170
0

ਬਟਾਲਾ, 9 ਨਵੰਬਰ (ਮੁਨੀਰਾ ਸਲਾਮ ਤਾਰੀ) ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਚੇਅਰਮਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਪੈਰਾ ਲੀਗਲ ਵਲੰਟੀਅਰ ਤੇ ਵਕੀਲਾਂ ਦੀਆਂ ਟੀਮਾਂ ਤੋਂ ਇਲਾਵਾ ਜਿਲੇ ਦੇ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਜਾਗਰੂਕਤਾ ਕੈਂਫ ਗਾਏ ਜਾ ਰਹੇ ਹਨ। ਅੱਜ ਵੀ.ਐਮ.ਐਸ ਕਾਲਜ ਆਫ ਲਾਅ ਬਟਾਲਾ ਵਿਖੇ ਲੀਗਲ ਸਰਵਿਸ਼ਿਜ ਡੇਅ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਤੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀਜੀਐਮ (ਸੀਨੀਅਰ ਡਵਜ਼ਨ) ਗੁਰਦਾਸਪੁਰ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਹਰ ਤਰ੍ਹਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ ਦੇ ਝਗੜੇ), ਜਾਇਦਾਦ ਸਬੰਧੀ ਮਾਮਲੇ, ਹਿਰਾਸਤ ਸਬੰਧੀ ਕੇਸ, ਮੋਟਰ ਐਕਸੀਡੈਂਟ ਕੇਸ, ਨੌਕਰੀ ਸਬੰਧੀ ਮਾਮਲੇ, ਲੇਬਰ ਕੋਰਟ ਕੇਸ, ਫੌਜਦਾਰੀ ਕੇਸ, ਇਜਰਾਵਾਂ, ਅਪੀਲ, ਰਿੱਟ, ਰਿਵਿਊ, ਰਵੀਜਨ ਆਦਿ, ਹੋਰ ਅਦਾਲਤਾਂ, ਕਮਿਸ਼ਨਾਂ ਅਤੇ ਟਿ੍ਰਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿੱਤ ਜੁੜਿਆ ਹੋਵੇ, ਸਬੰਧੀ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਹੈਲਪਲਾਈਨ ਨੰਬਰ 1098, ਪੁਲਿਸ ਹੈਲਪਲਾਈਨ ਨੰਬਰ 112 , ਨਾਲਸਾ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਅੱਜ ਦੀਨਾਨਗਰ ਦੇ ਐਸ.ਐਸ.ਐਮ ਕਾਲਜ ਵਿਖੇ ਮੈਗਾ ਕਾਨੂੰਨੀ ਸਹਾਇਤਾ ਕੈਂਪ ਲਗਾਇਆ ਗਿਆ ਸੀ ਅਤੇ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵੀ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਨਾਲ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਲੋਕ ਮੁਫਤ ਕਾਨੂੰਨੀ ਸਹਾਇਤਾ ਲੈਣ ਤੋਂ ਵਾਂਝੇ ਨਾ ਰਹਿਣ। ਉਨਾਂ ਅੱਗੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 12 ਨਵੰਬਰ ਨੂੰ ਗੁਰਦਾਸਪੁਰ ਅਤੇ ਬਟਾਲਾ ਕਚਹਿਰੀਆਂ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਲੋਕਾਂ ਨੂੰ ਨੈਸ਼ਨਲ ਲੋਕ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਮਸ਼ਵਰਾ ਲੈਣ ਲਈ ਲੋਕ, ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ। ਦਫਤਰ ਦਾ ਪਤਾ ਜਿਲ੍ਹਾ ਕਚਹਿਰੀਆਂ ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 104 ਹੈ ਅਤੇ ਟੈਲੀਫੋਨ ਨੰਬਰ  01874-240369 ਨਾਲ ਸੰਪਰਕ ਕਰ ਸਕਦੇ ਹਨ।

Previous articleਕਾਦੀਆਂ ਵਿੱਚ ਝੂਗੀ ਚੋਪੜੀਆਂ ਵਿੱਚ ਜਾਕੇ ਰੈਪਿਡ ਟੈਸਟ ਕੀਤੇ
Next articleਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼
Editor-in-chief at Salam News Punjab

LEAVE A REPLY

Please enter your comment!
Please enter your name here