Home ਕਪੂਰਥਲਾ-ਫਗਵਾੜਾ ਪਰਿਵਾਰ ਨਿਯੋਜਨ ਬਾਰੇ ਜਾਗਰੂਕਤਾ ਜਰੂਰੀ – ਸਿਵਲ ਸਰਜਨ ਵਿਸ਼ਵ ਜਨਸੰਖਿਆ ਦਿਵਸ ਦੇ...

ਪਰਿਵਾਰ ਨਿਯੋਜਨ ਬਾਰੇ ਜਾਗਰੂਕਤਾ ਜਰੂਰੀ – ਸਿਵਲ ਸਰਜਨ ਵਿਸ਼ਵ ਜਨਸੰਖਿਆ ਦਿਵਸ ਦੇ ਸੰਬੰਧ ਵਿੱਚ ਮੀਟਿੰਗ ਦਾ ਆਯੋਜਨ

204
0

 

ਕਪੂਰਥਲਾ, 30 ਜੂਨ (. ਮੀਨਾ ਗੋਗਨਾ )

ਵਿਸ਼ਵ ਜਨਸੰਖਿਆ ਦਿਵਸ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਬੀ.ਈ.ਈਜ. ਤੇ ਐਲ.ਐਚ.ਵੀਜ. ਹਾਜਰ ਸਨ। ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਕਿਹਾ ਕਿ ਕਿਸੇ ਦੇਸ਼ ਦੀ ਜਨਸੰਖਿਆ ਤੇ ਉਸ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ ਅਤੇ ਇਸ ਦਾ ਸੀਮਿਤ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਜੋਰ ਦਿੱਤਾ ਕਿ ਕੋਵਿਡ ਦੇ ਦੌਰ ਵਿੱਚ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਏ। ਉਨ੍ਹਾਂ ਦੱਸਿਆ ਕਿ ਸੀਮਿਤ ਪਰਿਵਾਰ ਸੁਖੀ ਜੀਵਨ ਦਾ ਆਧਾਰ ਬਣਦਾ ਹੈ ਤੇ ਜਨਸੰਖਿਆ ਵਿੱਚ ਵਾਧਾ ਕਈ ਸਮੱਸਿਆਵਾਂ ਦੀ ਜੜ ਹੈ। ਉਨ੍ਹਾਂ ਕਿਹਾ ਕਿ ਫੀਲਡ ਵਿੱਚ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਏ ਤੇ ਪਰਿਵਾਰ ਨਿਯੋਜਨ ਦੇ ਵੱਧ ਤੋਂ ਵੱਧ ਕੇਸ ਕਰਵਾਏ ਜਾਣ।ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਇਹ ਵੀ ਦੱਸਿਆ ਕਿ 11 ਜੁਲਾਈ ਨੂੰ ਮਣਾਏ ਜਾਣ ਵਾਲੇ ਵਿਸ਼ਵ ਜਨਸੰਖਿਆ ਦਿਵਸ ਦੇ ਸੰਬੰਧ ਵਿੱਚ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪਖਵਾੜਾ ਮਣਾਇਆ ਜਾ ਰਿਹਾ ਹੈ, ਇਸ ਦੌਰਾਨ ਆਸ਼ਾ ਤੇ ਏ.ਐਨ.ਏਮਜ. ਵੱਲੋਂ ਯੋਗ ਜੋੜਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਮੋਟੀਵੇਟ ਕੀਤਾ ਜਾਏਗਾ।ਨਾਲ ਹੀ 11 ਜੁਲਾਈ ਤੋਂ 24 ਜੁਲਾਈ ਤੱਕ ਜਨਸੰਖਿਆ ਸਥਿਰਤਾ ਪੰਦਰਵਾੜਾ ਮਣਾਇਆ ਜਾਏਗਾ ਜਿਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਨਸਬੰਦੀ ਤੇ ਨਲਬੰਦੀ ਦੇ ਮੁਫਤ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਰਹਿਣ ਅਤੇ ਸੀਮਿਤ ਪਰਿਵਾਰ ਹੀ ਰੱਖਣ ਦੀ ਅਪੀਲ ਕੀਤੀ ਹੈ।ਇਸ ਮੌਕੇ ਤੇ ਜਿਲਾ ਟੀਕਾਕਰਨ ਅਫਸਰ ਡਾ.ਰਣਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਉਨ੍ਹਾਂ ਟੀਕਾਕਰਣ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ।
ਜਿਲਾ ਪ੍ਰੋਗਰਾਮ ਮੈਨੇਜਰ ਡਾ.ਸੁਖਵਿੰਦਰ ਕੌਰ ਨੇ ਸਮੂਹ ਬਲਾਕ ਐਕਸਟੈਂਸ਼ਨ ਐਜੁਕੇਟਰਾਂ ਨੂੰ ਇਸ ਪ੍ਰੋਗਰਾਮ ਦੇ ਸੰਬੰਧ ਵਿਚ ਵੱਧ ਤੋਂ ਵੱਧ ਜਾਗਰੂਕਤਾ ਕਰਨ ਨੂੰ ਕਿਹਾ ਤੇ ਮਲਟੀ ਪਰਪਜ ਹੈਲਥ ਵਰਕਰਾਂ ਨੂੰ ਕਿਹਾ ਕਿ ਉਹ ਪਰਿਵਾਰ ਨਿਯੋਜਨ ਦੇ ਵੱਧ ਤੋਂ ਵੱਧ ਕੇਸ ਕਰਵਾਉਣ।

Previous articleਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਪਾਬੰਦੀਆਂ ’ਤੇ ਕੁਝ ਹੋਰ ਛੋਟਾਂ ਦੇ ਹੁਕਮ ਜਾਰੀ
Next articleਪਰਿਵਾਰ ਨਿਯੋਜਨ ਬਾਰੇ ਜਾਗਰੂਕਤਾ ਜਰੂਰੀ – ਸਿਵਲ ਸਰਜਨ ਵਿਸ਼ਵ ਜਨਸੰਖਿਆ ਦਿਵਸ ਦੇ ਸੰਬੰਧ ਵਿੱਚ ਮੀਟਿੰਗ ਦਾ ਆਯੋਜਨ

LEAVE A REPLY

Please enter your comment!
Please enter your name here