Home ਗੁਰਦਾਸਪੁਰ ਸੀਵਰੇਜ ਦੀ ਸਹੂਲਤ ਮਿਲਣ ਨਾਲ ਬਟਾਲਾ ਕਸਬੇ ਨੂੰ ਮਿਲੇਗੀ ਵੱਡੀ ਰਾਹਤ, ਮੁੱਖ...

ਸੀਵਰੇਜ ਦੀ ਸਹੂਲਤ ਮਿਲਣ ਨਾਲ ਬਟਾਲਾ ਕਸਬੇ ਨੂੰ ਮਿਲੇਗੀ ਵੱਡੀ ਰਾਹਤ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ: ਡਾ.ਇੰਦਰਬੀਰ ਨਿੱਜਰ

148
0

ਕਾਦੀਆਂ, 10 ਨਵੰਬਰ ( ਮੁਨੀਰਾ ਸਲਾਮ ਤਾਰੀ)  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਪੰਜਾਬ ਸਰਕਾਰ ਵੱਲੋਂ ਬਟਾਲਾ ਕਸਬੇ ਲਈ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਵਾਸਤੇ 127.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ-ਕਾਜ ਦਾ ਜਾਇਜ਼ਾ ਲਿਆ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਬਟਾਲਾ ਸ਼ਹਿਰ ਦਾ ਲਗਭਗ 160 ਕਿਲੋਮੀਟਰ ਖੇਤਰ ਸੀਵਰੇਜ ਨੈੱਟਵਰਕ ਅਧੀਨ ਆਵੇਗਾ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਅਧੀਨ 30 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਮੇਨ ਪੰਪਿੰਗ ਸਟੇਸ਼ਨ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਬਟਾਲਾ ਸ਼ਹਿਰ ਦੀ ਵੱਡੀ ਆਬਾਦੀ ਨੂੰ ਇਸ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੇਨ ਡੇਰਾ ਬਾਬਾ ਨਾਨਕ ਰੋਡਮਾਨ ਨਗਰਡੰਬੀਵਾਲਹਸਨਪੁਰਾਪੁੰਡੇਰਮੁਰਗੀ ਮੁਹੱਲਾਸ਼ੁਕਰਪੁਰਾਸੁੰਦਰ ਨਗਰਮੇਨ ਅਲੀਵਾਲ ਰੋਡਕੱਚਾਕੋਟ ਤੇਲੀਆਂਵਾਲਜੁਝਾਰ ਨਗਰਜਵਾਹਰ ਨਗਰਖਤੀਬਅੱਲੋਵਾਲ ਪਿੰਡਅੰਮ੍ਰਿਤਸਰ ਰੋਡਧੀਰ ਰੋਡਜਲੰਧਰ ਬਾਈਪਾਸ ਰੋਡ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਰਮਾਨ ਰਿਜ਼ੋਰਟ ਦੇ ਨਾਲ ਲੱਗਦੇ ਇਲਾਕੇਮਲਾਵੇ ਦੀ ਕੋਠੀਬੋਦੇ ਦੀ ਖੁਈਮੇਨ ਜਲੰਧਰ ਰੋਡਨਵਰੂਪ ਨਗਰਨਰਾਇਣ ਨਗਰਗੁਰੂ ਨਾਨਕ ਕਾਲਜ ਦਾ ਪਿਛਲਾ ਪਾਸਾਗੁਰੂ ਨਾਨਕ ਅਕੈਡਮੀ ਦਾ ਪਿਛਲਾ ਪਾਸਾਸ੍ਰੀ ਹਰਗੋਬਿੰਦਪੁਰ ਰੋਡਕਾਹਨੂੰਵਾਨ ਰੋਡ ਦੇ ਨਾਲ ਲੱਗਦੇ ਇਲਾਕੇਝਾੜੀਆਂਵਾਲਪ੍ਰੇਮ ਨਗਰਸ਼ਾਂਤੀ ਨਗਰਬਸੰਤ ਨਗਰਪ੍ਰੀਤ ਨਗਰਮਾਡਲ ਟਾਊਨਕਾਲਾ ਨੰਗਲ ਰੋਡਦਸਮੇਸ਼ ਨਗਰਕਰਤਾਰ ਨਗਰ ਆਦਿ ਇਲਾਕੇ ਬਟਾਲਾ ਟਾਊਨ ਸੀਵਰੇਜ ਪ੍ਰਾਜੈਕਟ ਤਹਿਤ ਕਵਰ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਕੰਮ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ

Previous articleਡਿਪਟੀ ਕਮਿਸਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਹੁੰਚਣ ਦੀ ਅਪੀਲ
Next articleਕਾਨੂੰਨੀ ਸੇਵਾਵਾਂ ਅਥਾਰਟੀ ਦੀ ਵਲੋਂ ਡੀਏਵੀ, ਟੀ ਆਈ ਹਾਈ ਅਤੇ ਨੁਸਰਤ ਗਰਲਜ਼ ਸਕੂਲ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here