Home ਗੁਰਦਾਸਪੁਰ ਉਸਾਰੀ ਮਜ਼ਦੂਰਾਂ ਦੀਆਂ ਲਾਭਪਾਤਰੀ ਕਾਪੀਆਂ ਬਣਾਉਣ ਲਈ ਕਾਦੀਆਂ ਵਿਖੇ ਲਗਾਇਆ ਗਿਆ ਕੈਂਪ

ਉਸਾਰੀ ਮਜ਼ਦੂਰਾਂ ਦੀਆਂ ਲਾਭਪਾਤਰੀ ਕਾਪੀਆਂ ਬਣਾਉਣ ਲਈ ਕਾਦੀਆਂ ਵਿਖੇ ਲਗਾਇਆ ਗਿਆ ਕੈਂਪ

152
0

ਕਾਦੀਆਂ 10 ਨਵੰਬਰ (ਮੁਨੀਰਾ ਸਲਾਮ ਤਾਰੀ) ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਕਾਦੀਆਂ ਵੱਲੋਂ ਉਸਾਰੀ ਮਜ਼ਦੂਰਾਂ ਦੀਆਂ ਲੇਬਰ ਕਾਪੀਆਂ ਬਣਾਉਣ ਲਈ ਯੂਨੀਅਨ ਦਫ਼ਤਰ ਵਿਖੇ ਪ੍ਰਧਾਨ ਬਲਦੇਵ ਸਿੰਘ ਅਤੇ ਪ੍ਰਧਾਨ ਦਾਤਾਰ ਸਿੰਘ ਦੀ ਯੋਗ ਅਗਵਾਈ ਹੇਠ ਇਕ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵੈਲਫ਼ੇਅਰ ਬੋਰਡ ਵੱਲੋਂ ਉਸਾਰੀ ਕੰਮਾਂ ਵਿੱਚ ਲੱਗੇ ਕਿਰਤੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਲੈਣ ਲਈ ਪ੍ਰੇਰਿਤ ਕੀਤਾ। ਅਤੇ ਵਿਭਾਗ ਵੱਲੋਂ ਮਜ਼ਦੂਰਾਂ ਦੀ ਭਲਾਈ ਲਈ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਅਤੇ ਕਾਮਰੇਡ ਦਾਤਾਰ ਸਿੰਘ ਨੇ ਕੈਂਪ ਵਿੱਚ ਆਏ ਹੋਏ ਉਸਾਰੀ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵੈਲਫ਼ੇਅਰ ਬੋਰਡ ਵੱਲੋਂ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਥੇ ਹੀ ਉਹਨਾਂ ਨੇ ਮਜ਼ਦੂਰਾਂ ਨੂੰ ਇਹ ਸਾਰੇ ਲਾਭ ਲੈਣ ਲਈ ਆਪਣੀਆਂ ਲਾਭਪਾਤਰੀ ਕਾਪੀਆਂ ਬਣਾਉਣ ਲਈ ਵੀ ਕਿਹਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲੇਬਰ ਦਫ਼ਤਰ ਤੋਂ ਬਿਕਰਮਜੀਤ ਸਿੰਘ, ਸਾਹਿਲ, ਜਗਦੀਪ ਸਿੰਘ ਅਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਪ੍ਰਧਾਨ ਬਲਦੇਵ ਸਿੰਘ ਕਾਦੀਆਂ, ਕਾਮਰੇਡ ਦਾਤਾਰ ਸਿੰਘ , ਕਸ਼ਮੀਰ ਸਿੰਘ ਸੰਧੂ ਭੈਣੀ ਬਾਂਗਰ ਤੋਂ ਇਲਾਵਾ ਜਰਨੈਲ ਸਿੰਘ ਢੱਪਈ,ਮੈਡਮ ਮਨਦੀਪ ਕੌਰ, ਹਰਭਜਨ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਬਚਨ ਮਸੀਹ ਭਾਮੜੀ, ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।

Previous articleਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਦੀਆਂ ਅੰਦਰ ਕੱਢੀ ਜਾਵੇਗੀ ਰੈਲੀ : ਸੰਦੀਪ ਧਾਰੀਵਾਲ ਭੋਜਾ
Next articleਮੰਡਲ ਕਾਦੀਆਂ ਵਿਖੇ ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ
Editor-in-chief at Salam News Punjab

LEAVE A REPLY

Please enter your comment!
Please enter your name here