Home ਗੁਰਦਾਸਪੁਰ ਕੱਲ੍ਹ 12 ਨਵੰਬਰ ਨੂੰ ਬਟਾਲਾ ਤੇ ਗੁਰਦਾਸਪੁਰ ਦੀਆਂ ਕਚਹਿਰੀਆਂ ਵਿਖੇ ਲਗਾਈ ਜਾਵੇਗੀ...

ਕੱਲ੍ਹ 12 ਨਵੰਬਰ ਨੂੰ ਬਟਾਲਾ ਤੇ ਗੁਰਦਾਸਪੁਰ ਦੀਆਂ ਕਚਹਿਰੀਆਂ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਕੀਤਾ ਗਿਆ ਜਾਗਰੂਕ

160
0

ਬਟਾਲਾ, 11 ਨਵੰਬਰ (ਮੁਨੀਰਾ ਸਲਾਮ ਤਾਰੀ) ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਜਾਗਰੂਕਤਾ ਕੈਂਪ ਲਗਾਏ ਗਏ ਹਨ, ਜਿਸ ਤਹਿਤ ਤਹਿਤ ਪੈਰਾ ਲੀਗਲ ਵਲੰਟੀਅਰਜ਼, ਵਕੀਲਾਂ ਦੀਆਂ ਟੀਮਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ੳਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇੇ ਜਾਗਰੂਕ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ (ਸੀਨੀਅਰ ਡਵਜ਼ਨ) ਗੁਰਦਾਸਪੁਰ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਹਰ ਤਰ੍ਹਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ ਦੇ ਝਗੜੇ), ਜਾਇਦਾਦ ਸਬੰਧੀ ਮਾਮਲੇ, ਹਿਰਾਸਤ ਸਬੰਧੀ ਕੇਸ, ਮੋਟਰ ਐਕਸੀਡੈਂਟ ਕੇਸ, ਨੌਕਰੀ ਸਬੰਧੀ ਮਾਮਲੇ, ਲੇਬਰ ਕੋਰਟ ਕੇਸ, ਫੌਜਦਾਰੀ ਕੇਸ, ਇਜਰਾਵਾਂ, ਅਪੀਲ, ਰਿੱਟ, ਰਿਵਿਊ, ਰਵੀਜਨ ਆਦਿ, ਹੋਰ ਅਦਾਲਤਾਂ, ਕਮਿਸ਼ਨਾਂ ਅਤੇ ਟਿ੍ਰਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿੱਤ ਜੁੜਿਆ ਹੋਵੇ, ਸਬੰਧੀ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਹੈਲਪਲਾਈਨ ਨੰਬਰ 1098, ਪੁਲਿਸ ਹੈਲਪਲਾਈਨ ਨੰਬਰ 112, ਨਾਲਸਾ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੱਲ੍ਹ 12 ਨਵੰਬਰ ਨੂੰ ਬਟਾਲਾ ਤੇ ਗੁਰਦਾਸਪੁਰ ਦੀਆਂ ਕਚਹਿਰੀਆਂ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਲੋਕਾਂ ਨੂੰ ਨੈਸ਼ਨਲ ਲੋਕ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Previous articleਡਾਕਟਰ ਜਤਿੰਦਰ ਭਾਟੀਆ ਨੇ ਐਸ ਐਮ ਓ ਭਾਮ ਦਾ ਅਹੁਦਾ ਸੰਭਾਲਿਆ ਸਿਹਤ ਸੁਵਿਧਾਵਾਂ ਵਧੀਆ ਅਤੇ ਜਲਦੀ ਪ੍ਰਦਾਨ  ਕਰਨਾ ਮੇਰਾ ਮੁੱਖ ਉਦੇਸ਼-  ਐਸ ਐਮ ਓ ਭਾਮ
Next articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ ਵੱਖ ਸਕੂਲ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਔਰਤਾਂ, ਬੱਚਿਆਂ, ਐਸ.ਸੀ/ਐਸ.ਟੀ ਵਰਗ ਦੇ ਮੈਂਬਰਾਂ, ਅਪਾਹਜ ਵਿਅਕਤੀਆਂ ਅਤੇ ਪੁਲਿਸ ਹਿਰਾਸਤ ਵਿੱਚ ਰਹਿ ਰਹੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ: ਮੁਕੇਸ਼ ਵਰਮਾ
Editor-in-chief at Salam News Punjab

LEAVE A REPLY

Please enter your comment!
Please enter your name here