Home ਗੁਰਦਾਸਪੁਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ ਵੱਖ ਸਕੂਲ ਵਿੱਚ ਸੈਮੀਨਾਰ ਲਗਾ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ ਵੱਖ ਸਕੂਲ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਔਰਤਾਂ, ਬੱਚਿਆਂ, ਐਸ.ਸੀ/ਐਸ.ਟੀ ਵਰਗ ਦੇ ਮੈਂਬਰਾਂ, ਅਪਾਹਜ ਵਿਅਕਤੀਆਂ ਅਤੇ ਪੁਲਿਸ ਹਿਰਾਸਤ ਵਿੱਚ ਰਹਿ ਰਹੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ: ਮੁਕੇਸ਼ ਵਰਮਾ

142
0

ਬਟਾਲਾ , 11 ਨਵੰਬਰ (ਮੁਨੀਰਾ ਸਲਾਮ ਤਾਰੀ) ਨਾਲਸਾ ਮੁਹਿੰਮ ਤਹਿਤ ਮਾਣਯੋਗ ਜਿਲ੍ਹਾ ਅਤੇ ਸ਼ੈਸਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਜਿੰਦਰ ਅਗਰਵਾਲ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ ਮੈਡਮ ਨਵਦੀਪ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਦੀ ਦੇਖ-ਰੇਖ ਹੇਠ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ,ਦਯਾਨੰਦ ਐਂਗਲੋ ਵੈਦਿਕ ਸਕੂਲ ਅਤੇ ਐਸ ਐਸ ਬਾਜਵਾ ਮੈਮੋਰੀਅਲ ਸਕੂਲਾਂ ਦੇ ਪਿ੍ੰਸੀਪਲ ਸ਼ਾਲਿਨੀ ਦੱਤਾ ਪਰਮਜੀਤ ਕੌਰ ਅਤੇ ਪਿ੍ੰਸੀਪਲ ਰਮਨ ਕੁਮਾਰ ਦੀ ਅਗਵਾਈ ਚ ਜ਼ਿਲ੍ਹਾ ਕੋਆਰਡੀਨੇਟਰ ਕਾਨੂੰਨੀ ਸੇਵਾਵਾਂ ਅਥਾਰਟੀ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ |

       ਉਨ੍ਹਾਂ ਕਿਹਾ ਕਿ ਸਾਲ 1987 ਵਿੱਚ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਐਕਟ ਦੀ ਸਥਾਪਨਾ ਕੀਤੀ ਗਈ ਸੀਜਿਸ ਨੂੰ ਬਾਅਦ ਵਿੱਚ 9 ਨਵੰਬਰ 1995 ਨੂੰ ਲਾਗੂ ਕੀਤਾ ਗਿਆ ਸੀ ਅਤੇ 5 ਦਸੰਬਰ 1995 ਨੂੰ ਨੈਸ਼ਨਲ ਲੀਗਲ ਸਰਵਿਸਿਜ਼ ਦਾ ਗਠਨ ਕੀਤਾ ਗਿਆ ਸੀ।

       ਮੁਕੇਸ਼ ਵਰਮਾ ਨੇ ਕਿਹਾ ਕਿ ਰਾਜ ਕਾਨੂੰਨੀ ਸੇਵਾਵਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਅਤੇ ਨਿਰਪੱਖ ਨਿਆਂ ਪ੍ਰਦਾਨ ਕਰਨਾਲੋਕ ਅਦਾਲਤਾਂ ਰਾਹੀਂ ਚੰਗੇ ਮਾਹੌਲ ਵਿੱਚ ਝਗੜਿਆਂ ਦਾ ਨਿਪਟਾਰਾ ਕਰਨਾ ਅਤੇ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਲਿਆਉਣ ਲਈ ਪੇਂਡੂ ਖੇਤਰਾਂ ਵਿੱਚ ਕੈਂਪ ਲਗਾਉਣਾ ਹੈ।  ਇਸ ਤਹਿਤ ਜ਼ਿਲ੍ਹੇ ਦੇ 970 ਸਕੂਲਾਂ ਵਿੱਚ ਵਿਦਿਆਰਥੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

       ਉਨ੍ਹਾਂ  ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਲਈ ਡਾਇਲ ਕੀਤੇ ਜਾਣ ਵਾਲੇ ਨੰਬਰ 1968, 1098 ਬਾਰੇ ਦੱਸਿਆ ਗਿਆ।

        ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਪ੍ਰਿੰਸੀਪਲ ਪਰਮਿੰਦਰ ਕੌਰ ਪਰਮਜੀਤ ਸਿੰਘ ਹਰਦੀਪ ਸਿੰਘ ਸੈਣੀ ਤਜਿੰਦਰ ਕੌਰ ਰਾਕੇਸ਼ ਕੁਮਾਰ ਹਾਜ਼ਰ ਸਨ

Previous articleਕੱਲ੍ਹ 12 ਨਵੰਬਰ ਨੂੰ ਬਟਾਲਾ ਤੇ ਗੁਰਦਾਸਪੁਰ ਦੀਆਂ ਕਚਹਿਰੀਆਂ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਕੀਤਾ ਗਿਆ ਜਾਗਰੂਕ
Next articleਵਿਧਾਇਕ ਸ਼ੈਰੀ ਕਲਸੀ ਵਲੋਂ ਲੀਕ ਵਾਲਾ ਤਲਾਬ (ਲੱਕੜ ਮੰਡੀ ਮੰਡੀ) ਨੇੜੇ ਬੱਸ ਅੱਡਾ ਬਟਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here