Home ਗੁਰਦਾਸਪੁਰ ਵਿਧਾਇਕ ਸ਼ੈਰੀ ਕਲਸੀ ਵਲੋਂ ਲੀਕ ਵਾਲਾ ਤਲਾਬ (ਲੱਕੜ ਮੰਡੀ ਮੰਡੀ) ਨੇੜੇ ਬੱਸ...

ਵਿਧਾਇਕ ਸ਼ੈਰੀ ਕਲਸੀ ਵਲੋਂ ਲੀਕ ਵਾਲਾ ਤਲਾਬ (ਲੱਕੜ ਮੰਡੀ ਮੰਡੀ) ਨੇੜੇ ਬੱਸ ਅੱਡਾ ਬਟਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ

151
0

ਬਟਾਲਾ, 11 ਨਵੰਬਰ (ਮੁਨੀਰਾ ਸਲਾਮ ਤਾਰੀ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਲਾ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਅੱਜ ਲੀਕ ਵਾਲਾ ਤਲਾਬ (ਲੱਕੜ ਮੰਡੀ ਮੰਡੀ) ਨੇੜੇ ਬੱਸ ਅੱਡਾ ਬਟਾਲਾ ਵਿਖੇ 60 ਲੱਖ ਰੁਪਏ ਦੀਆਂ ਲਾਗਤ ਨਾਲ ਨਵੀ ਬਣਨ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਨਗਰ ਨਿਗਮ ਕਾਰਪੋਰੇਸ਼ਨ ਦੇ ਐਕਸੀਅਨ ਰਮਨ ਕੌਂਸ਼ਲ, ਐਸਡੀ.ਓ ਰਵਿੰਦਰ ਸਿੰਘ ਕਲਸੀ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁਲੀ ਤੇ ਸਰਦੂਲ ਸਿੰਘ (ਸਾਰੇ ਐਮ ਸੀ), ਵਿੱਕੀ ਚੌਹਾਨ, ਮਾਣਿਕ ਮਹਿਤਾ ਤੇ ਨਿੱਕੀ ਹੰਸਪਾਲ ਆਦਿ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਰੀਬ 33 ਸਾਲਾਂ ਤੋਂ ਇਥੇ ਸੜਕਾਂ ਬਣਾਉਣ ਦਾ ਕੰਮ ਨਹੀਂ ਕਰਵਾਇਆ ਗਿਆ ਸੀ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਅੱਜ ਉਨਾਂ ਵਲੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ। ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਦੇ ਵਿਕਾਸ ਨੂੰ ਅਣਗੋਲਿਆਂ ਕੀਤਾ ਗਿਆ ਪਰ ਉਹ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀਂ ਨਹੀਂ ਰਹਿਣ ਦੇਣਗੇ।

Previous articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ ਵੱਖ ਸਕੂਲ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਔਰਤਾਂ, ਬੱਚਿਆਂ, ਐਸ.ਸੀ/ਐਸ.ਟੀ ਵਰਗ ਦੇ ਮੈਂਬਰਾਂ, ਅਪਾਹਜ ਵਿਅਕਤੀਆਂ ਅਤੇ ਪੁਲਿਸ ਹਿਰਾਸਤ ਵਿੱਚ ਰਹਿ ਰਹੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ: ਮੁਕੇਸ਼ ਵਰਮਾ
Next articleਫੂਡ ਸੇਫਟੀ ਐਕਟ ਅਧੀਨ ਲਾਇਸੰਸ ਜਾਂ ਰਜ਼ਿਸਟਰੇਸ਼ਨ ਲੈਣਾ ਜਰੂਰੀ ਸਹਾਇਕ ਕਮਿਸ਼ਨਰ ਡਾ. ਪੰਨੂ
Editor-in-chief at Salam News Punjab

LEAVE A REPLY

Please enter your comment!
Please enter your name here