spot_img
Homeਦੋਆਬਾਕਪੂਰਥਲਾ-ਫਗਵਾੜਾਖੇਤੀਬਾੜੀ ਸਕੱਤਰ ਵਲੋਂ ਕਪੂਰਥਲਾ ਜਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ...

ਖੇਤੀਬਾੜੀ ਸਕੱਤਰ ਵਲੋਂ ਕਪੂਰਥਲਾ ਜਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ

 

ਕਪੂਰਥਲਾ, 30 ਜੂਨ। ( ਅਸ਼ੋਕ ਸਡਾਨਾ )

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸ੍ਰੀ ਧਰਮਿੰਦਰ ਸ਼ਰਮਾ ਵਲੋਂ ਅੱਜ ਕਪੂਰਥਲਾ ਜਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਪੂਰਥਲਾ ਦੇ ਪਿੰਡ ਫੂਲੇਵਾਲ ਵਿਖੇ ਅਗਾਂਹਵਧੂ ਕਿਸਾਨ ਸ੍ਰੀ ਪਰਮਿੰਦਰ ਜੀਤ ਸਿੰਘ ਦੇ ਸਿੱਧੀ ਬਿਜਾਈ ਰਾਹੀਂ ਬੀਜੇ ਗਏ ਝੋਨੇ ਦੇ ਖੇਤਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਡਾ ਸੁਸ਼ੀਲ ਕੁਮਾਰ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਨੇ ਸਕੱਤਰ ਖੇਤੀਬਾੜੀ ਪੰਜਾਬ ਨੂੰ ਦੱਸਿਆ ਕਿ ਜਿਲ੍ਹੇ ਅੰਦਰ ਇਸ ਸੀਜ਼ਨ ਦੌਰਾਨ 35 ਹਜ਼ਾਰ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਸੀ, ਜਿਸ ਨੂੰ ਲਗਭਗ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਪਿੰਡ ਫੂਲੋਵਾਲ ਦੇ ਕਿਸਾਨ ਸ੍ਰੀ ਪਰਮਿੰਦਰ ਜੀਤ ਸਿੰਘ ਢਿਲੋਂ ਪਿਛਲੇ 9 ਸਾਲਾਂ ਤੋਂ ਨਾੜ ਨੂੰ ਬਿਨਾਂ ਸਾੜੇ ਜ਼ਮੀਨ ਵਿੱਚ ਮਿਲਾ ਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ, ਜਿਸਦੇ ਸਾਰਥਿਕ ਨਤੀਜੇ ਨਿਕਲੇ ਹਨ। ਇਸ ਤੋਂ ਇਲਾਵਾ ਬਾਸਮਤੀ ਦੀ ਨਵੀਂ ਕਿਸਮ ਪੀ.ਬੀ.-7 ਦੀਬਿਜਾਈ ਬਿਨਾਂ ਜਹਿਰ ਤੋਂ ਕਰ ਰਿਹਾ ਹੈ।
ਉਕਤ ਕਿਸਾਨ ਮੱਕੀ ਦੀ ਰਹਿੰਦ ਖੂੰਹਦ ਨੂੰ ਮਲਚਰ ਰਾਹੀਂ ਮਿੱਟੀ ਵਿੱਚ ਮਿਲਾ
ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰ ਰਿਹਾ ਹੈ। ਇਸ ਤੋਂ ਇਲਾਵਾ ਉਸਨੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਬਾਸਮਤੀ ਤਿਆਰ ਕਰਕੇ ਮਾਰਕੀਟ ਵਿੱਚ ਕਿਸਾਨਾਂ ਲਈ ਚਾਨਣ ਮੁਨਾਰੇ ਦਾ ਕੰਮ ਕੀਤਾ ਹੈ।
ਇਸ ਮੌਕੇ ਡਾ ਅਸ਼ਵਨੀ ਕੁਮਾਰ ਖੇਤੀਬਾੜੀ ਅਫਸਰ ,ਡਾ ਐਚ.ਪੀ.ਐਸ ਭਰੋਤ ਖੇਤੀਬਾੜੀ ਅਫਸਰ ਬਲਾਕ ਕਪੂਰਥਲਾ, ਡਾ ਵਿਸ਼ਾਲ ਕੌਸ਼ਲ, ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਮਨਪ੍ਰੀਤ ਸਿੰਘ ਭੂਮੀ ਰਖਿਆ ਅਫਸਰ ਅਤੇ ਸ੍ਰੀ ਰਣਜੀਤ ਸਿੰਘ ਏ.ਐਸ.ਆਈ, ਸ਼੍ਰੀ ਜਗਜੀਤ ਸਿੰਘ ਏ.ਟੀ.ਐਮ ਆਤਮਾ ਅਦਿ ਹਾਜ਼ਰ ਸਨ ।

ਕੈਪਸ਼ਨ-ਕਪੂਰਥਲਾ ਜਿਲ੍ਹੇ ਦੇ ਪਿੰਡ ਫੂਲੇਵਾਲ ਵਿਖੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕਰਨ ਮੌਕੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਧਰਮਿੰਦਰ ਸ਼ਰਮਾ ਤੇ ਮੁੱਖ ਖੇਤੀਬਾੜੀ ਅਧਿਕਾਰੀ ਡਾ ਸ਼ੁਸ਼ੀਲ ਕੁਮਾਰ ਤੇ ਹੋਰ।

RELATED ARTICLES
- Advertisment -spot_img

Most Popular

Recent Comments