Home ਗੁਰਦਾਸਪੁਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਫਲਤਾ ਪੂਰਵਕ ਸੰਪੰਨ*

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਫਲਤਾ ਪੂਰਵਕ ਸੰਪੰਨ*

148
0

 

*ਬਟਾਲਾ/ ਨਿੱਕੇ ਘੁੰਮਣ 12 ਨਵੰਬਰ ( ਸਲਾਮ ਤਾਰੀ ) *

* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਬਲਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਦੀ ਰਹਿਨੁਮਾਈ ਹੇਠ ਗੁਰਦਾਸਪੁਰ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਘੁੰਮਣ ਖੁਰਦ ਦੇ ਖੇਡ ਮੈਦਾਨ ਵਿੱਚ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆਂ। ਇਸ ਮੌਕੇ ਅੱਜ ਬੱਚਿਆਂ ਨੂੰ ਆਸ਼ੀਰਵਾਦ ਦੇਣ ਅਤੇ ਹੌਂਸਲਾ ਅਫਜ਼ਾਈ ਕਰਨ ਲਈ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲੇ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਬਲਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਸ਼ੋ ਮੈਚ ਦਾ ਅਨੰਦ ਮਾਣਿਆ ।ਡੀ.ਈ.ਓ. ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਹੀ ਮਹੱਤਵ ਹੈ ਅਤੇ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆ। ਇਸ ਮੌਕੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਸਮਾਜ ਵਿੱਚ ਵਿਚਰਨਾ ਸਿਖਾਉਦੀਆਂ ਹਨ ਅਤੇ ਬੱਚਿਆਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਦੌਰਾਨ ਹਾਜ਼ਰ ਸਖਸੀਅਤਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਸਿੱਖਿਆ ਵਿਭਾਗ ਦੇ ਜਿਲ੍ਹਾ ਮੀਡੀਆ ਕੋਆਰਡੀਨੇਟ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਕਬੱਡੀ ਨੈਸ਼ਨਲ, ਕਬੱਡੀ ਸਰਕਲ, ਖੋ-ਖੋ, ਰੱਸਾਕਸੀ, ਫੁੱਟਬਾਲ , ਸ਼ਾਟਪੁੱਟ , ਸਕੇਟਿੰਗ, ਐਥਲੈਟਿਕਸ, ਕੁਸ਼ਤੀ, ਸ਼ਤਰੰਜ, ਬੈਡਮਿੰਟਨ, ਯੋਗਾ, ਕਰਾਟੇ, ਜਿਮਨਾਸਟਿਕ ਆਦਿ ਦੇ ਮੁਕਾਬਲੇ ਕਰਵਾਏ ਗਏ ਹਨ। ਇਸ ਮੌਕੇ ਸੁਖਦੇਵ ਸਿੰਘ ਅਤੇ ਰਾਜਵਿੰਦਰਪਾਲ ਕੌਰ ਵੱਲੋਂ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਈ ਗਈ। ਉਵਰਆਲ ਟਰਾਫੀ ਬਲਾਕ ਬਟਾਲਾ 1 ਨੇ ਜਿੱਤੀ। ਇਸ ਦੌਰਾਨ ਨਵਦੀਪ ਸਿੰਘ ਬੀ.ਐਮ. , ਖੇਡ ਕਮੇਟੀ ਦੇ ਇੰਚਾਰਜ ਲਖਵਿੰਦਰ ਸਿੰਘ ਸ਼ੇਖੋ , ਅਨੁਸ਼ਾਸਨੀ ਕਮੇਟੀ ਦੇ ਮੈਂਬਰ ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ, ਬੀ.ਪੀ.ਈ.ਓ.ਪੋਹਲਾ ਸਿੰਘ , ਬੀ.ਪੀ.ਈ.ਓ. ਜਸਵਿੰਦਰ ਸਿੰਘ , ਬੀ.ਐਸ.ਓ. ਨਵਜੋਤ ਕੌਰ , ਵਰਿੰਦਰ ਕੌਰ , ਹਰਪ੍ਰੀਤ ਸਿੰਘ , ਬੀ.ਪੀ.ਈ.ਓ. ਪਰਲੋਕ ਸਿੰਘ , ਬੀ.ਪੀ.ਈ.ਓ. ਰਾਕੇਸ਼ ਕੁਮਾਰ, ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਗੁਰਇੱਕਬਾਲ ਸਿੰਘ , ਬੀ.ਪੀ.ਈ.ਓ. ਨੀਰਜ ਕੁਮਾਰ, ਬੀ.ਪੀ.ਈ.ਓ. ਕੁਲਬੀਰ ਕੌਰ , ਬੀ.ਪੀ.ਈ.ਓ. ਸ਼ੁਦੇਸ਼ ਖੰਨਾ , ਕਮੇਟੀ ਮੈਂਬਰ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਉਂਕਾਰ ਸਿੰਘ , ਨਵਰੂਪ ਸਿੰਘ ਘੁੰਮਣ , ਬੀ.ਐਸ.ਓ. ਰਾਜਵਿੰਦਰ ਸਿੰਘ ਬਾਜਵਾ , ਰੁਪਿੰਦਰਜੀਤ ਕੌਰ , ਰਛਪਾਲ ਸਿੰਘ ਉਦੋਕੇ, ਬਲਜਿੰਦਰ ਸਿੰਘ ਬੱਲ, ਸੱਤਪਾਲ , ਰਵਿੰਦਰ ਸਿੰਘ ਜੈਤੋਸਰਜਾ , ਵਿਨੋਦ ਕੁਮਾਰ , ਉਂਕਾਰ ਸਿੰਘ, ਹਰਜਿੰਦਰ ਸਿੰਘ , ਪੂਨਮਜੋਤ ਕੌਰ , ਅਮਰੀਕ ਸਿੰਘ , ਰਾਜਵਿੰਦਰ ਸਿੰਘ , ਰਾਜਦੀਪ ਸਿੰਘ , ਮਨਦੀਪ ਸਿੰਘ , ਹਰਪ੍ਰੀਤ ਸਿੰਘ ਬੱਬੇਹਾਲੀ , ਹੀਰਾ ਸਿੰਘ, ਸਤਨਾਮ ਸਿੰਘ ਗਾਲੋਵਾਲ ਸਮੇਤ ਵੱਖ-ਵੱਖ ਬਲਾਕਾਂ ਦੇ ਅਧਿਆਪਕ ਹਾਜ਼ਰ ਸਨ।*

Previous articleਜ਼ਿਲ੍ਹਾ ਪੱਧਰੀ ਬਾਲ ਦਿਵਸ ਮੁਕਾਬਲੇ ਕਰਵਾਏ ਗਏ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਦੇ ਬੱਚਿਆਂ ਦੀ ਰਹੀ ਭਰਵੀਂ ਸ਼ਮੂਲੀਅਤ- ਭੁਪਿੰਦਰ ਕੌਰ ਡਿਪਟੀ ਡੀਈਓ
Next articleसंतों के प्रवचनों से मंत्रमुग्ध हुए श्रद्धालु
Editor-in-chief at Salam News Punjab

LEAVE A REPLY

Please enter your comment!
Please enter your name here