Home ਗੁਰਦਾਸਪੁਰ ਕੰਪਿਊਟਰ ਕੋਰਸ ਪਾਸ ਕਰਨ ਵਾਲੇ ਵਿਦਿਆਰਥੀਆ ਨੂੰ ਸੀ.ਐਸ.ਸੀ ਵਲੋਂ ਸਰਟੀਫਿਕੇਟ ਵੰਡੇ

ਕੰਪਿਊਟਰ ਕੋਰਸ ਪਾਸ ਕਰਨ ਵਾਲੇ ਵਿਦਿਆਰਥੀਆ ਨੂੰ ਸੀ.ਐਸ.ਸੀ ਵਲੋਂ ਸਰਟੀਫਿਕੇਟ ਵੰਡੇ

132
0

ਬਟਾਲਾ, 14 ਨਵੰਬਰ (ਮੁਨੀਰਾ ਸਲਾਮ ਤਾਰੀ) ਬਾਲ ਦਿਵਸ ਮੌਕੇ ਸੀ.ਐਸ.ਸੀ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਤਾਰਾਗੜ੍ਹ ਦੇ ਵਿਦਿਆਰਥੀਆ ਨੂੰ ਕੰਪਿਊਟਰ ਕੋਰਸ ਪਾਸ ਕਰਨ ਉਪਰੰਤ ਭਾਰਤ ਸਰਕਾਰ ਦੁਆਰਾ ਜਾਰੀ ਸਰਟੀਫਿਕੇਟ ਵੰਡੇ ਗਏ । ਪ੍ਰਿੰਸੀਪਲ ਰਾਜਨ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਹੇਠ ਬਤੌਰ ਮੁੱਖ ਮਹਿਮਾਨ ਪਰਮਿੰਦਰ ਸਿੰਘ ਸੈਣੀਸਟੇਟ ਅਵਾਰਡੀ ,ਜਿਲ੍ਹਾ ਗਾਈਡੈਂਸ ਕਾਉਂਸਲਰਮੁੱਖ ਮਹਿਮਾਨ ਅਤੇ ਪਰਵੀਨ ਕੁਮਾਰਜਿਲ੍ਹਾ ਮੈਨੇਜਰ ਕਾਮਨ ਸਰਵਿਸ ਸੈਂਟਰ ਸ਼ਾਮਲ ਹੋਏ ।  ਇਸ ਮੌਕੇ ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕਾਉਂਸਲਰ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਦਿੰਦੇ ਹੋਏ ਕਾਉਂਸਲਿੰਗ ਮੁਹੱਈਆ ਕਰਵਾਈ ਗਈ ।

ਉਹਨਾਂ ਨੇ ਭਾਰਤ ਸਰਕਾਰ ਦੁਆਰਾ ਜਾਰੀ ਕੰਪਿਊਟਰ ਕੋਰਸ ਦੇ ਸਰਟੀਫਿਕੇਟ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਸਿੱਖਿਆ ਸੰਸਥਾਵਾਂ ਦੇ ਮੁੱਖੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ  ਪਹੁੰਚ ਕੇ ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਜਿਲ੍ਹਾ ਮੈਨੇਜਰ ਕਾਮਨ ਸਰਵਿਸ ਸੈਂਟਰ ਪਰਵੀਨ ਕੁਮਾਰ ਅਤੇ ਪਰਮਿੰਦਰ ਸਿੰਘ ਸੈਣੀਜਿਲ੍ਹਾ ਗਾਈਡੈਂਸ ਕਾਉਂਸਲਰ ਨਾਲ ਆਪਣੀ ਸੰਸਥਾ ਦੇ ਵਿਦਿਆਰਥੀਆ ਨੂੰ ਕੰਪਿਊਟਰ ਕੋਰਸ ਕਰਵਾਉਣਡਿਜੀਟਲ ਲਿਟਰੇਸੀ  ਬਾਰੇ ਜਾਣਕਾਰੀ ਮੁਹਈਆ ਕਰਵਾਉਣ ਅਤੇ ਕੈਰੀਅਰ ਗਾਈਡੈਂਸ ਅਤੇ ਕਾਉਂਸਲਿੰਗ ਸਬੰਧੀ ਸੈਮੀਨਾਰ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ । 

ਇਸ ਮੌਕੇ ਕੰਪਿਊਟਰ ਕੋਰਸ ਪਾਸ ਕਰਨ ਵਾਲੇ  118 ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੁਆਰਾ ਜਾਰੀ ਸਰਟੀਫਿਕੇਟ ਵੰਡੇ ਗਏ ਅਤੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਉਹਨਾਂ ਦੀ ਸਫਲਤਾ ਲਈ ਸ਼ੁਭ ਕਾਮਨਾਵਾ ਦਿੱਤੀਆ ਗਈਆਂ। ਪਰਵੀਨ ਕੁਮਾਰ ਜਿਲ੍ਹਾ ਮੈਨੇਜਰ ਨੇ ਸਕੂਲ  ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਸਕੂਲ ਦੇ ਵਿਦਿਆਰਥੀਆ ਦਾ ਭੱਵਿਖ ਸਵਾਰਨ ਲਈ ਵਿਦਿਆਰਥੀਆਂ ਨੂੰ ਕੰਪਿਊਟਰ ਕੋਰਸ ਕਰਵਾਉਣ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ । ਪ੍ਰਿੰਸੀਪਲ ਰਾਜਨ ਕੁਮਾਰ ਵਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਉਸ਼ਾ ਰਾਣੀ  ਲੈਕ. ਮੈਥਪਲਵਿੰਦਰ ਸਿੰਘ ਚੈਅਰਮੈਨ ਐੱਸ.ਐੱਮ.ਸੀ,ਦਵਿੰਦਰ ਸਿੰਘ ਲੈਕ. ਕਮਰਸਰਜੇਸ਼ ਕੁਮਾਰ ਲੈਕ. ਕਮਰਸਗੁਰਮੀਤ ਕੌਰ ਲੈਕ. ਹਿੰਦੀਆਸ਼ਾ ਰਾਣੀ ਲੈਕ. ਪੰਜਾਬੀਗੁਰਵਿੰਦਰ ਕੌਰਰਣਜੀਤ ਸਿੰਘਸੁਰਿੰਦਰਪਾਲ ਸਿੰਘਸਰਵਾਰਾਜਚਰਨਜੀਤ ਸਿੰਘਅਸ਼ਵਨੀ ਕੁਮਾਰਗੁਰਪ੍ਰੀਤ ਸਿੰਘ ਸਰਪੰਚ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸੀ।

Previous articleਸੱਸ ਮੇਰੀ ਮਾਂ
Next articleਜਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਬਾਲ ਦਿਵਸ *ਬਾਲ ਦਿਵਸ ਮੌਕੇ ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ
Editor-in-chief at Salam News Punjab

LEAVE A REPLY

Please enter your comment!
Please enter your name here