ਗੁਰਦਾਸਪੁਰ 14 ਨਵੰਬਰ (ਮੁਨੀਰਾ ਸਲਾਮ ਤਾਰੀ)
* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ, ਹਾਈ , ਸੈਕੰਡਰੀ ਸਕੂਲਾਂ ਵਿੱਚ ਬਾਲ ਦਿਵਸ ਮੌਕੇ ਸਮਾਗਮ ਕਰਵਾਏ ਗਏ, ਜਿਸ ਵਿੱਚ ਸਾਰੇ ਸਰਕਾਰੀ ਸਕੂਲਾਂ ਵੱਲੋਂ ਸਲਾਨਾ ਸਕੂਲ ਮੈਗਜ਼ੀਨ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲ ਮੈਗਜ਼ੀਨਾਂ ਵਿੱਚ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਲਿਖੀਆਂ ਸਾਹਿਤਕ ਰਚਨਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਦੇ ਨਾਲ ਨਾਲ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਵੱਲੋਂ। ਉਤਸੁਕਤਾ ਨਾਲ ਭਾਗ ਲਿਆ ਗਿਆ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਜਿਹੇ ਉਪਰਾਲੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਦੇ ਹਨ ਅਤੇ ਸਮੇਂ ਸਮੇਂ ਤੇ ਇਹੋ ਜਿਹੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਵਿੱਚ ਸਾਹਿਤਕ ਰੁਚੀ ਪ੍ਰਫੁੱਲਿਤ ਹੋ ਸਕੇ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਮੀਡੀਆ ਟੀਮ ਸਿੱਖਿਆ ਵਿਭਾਗ ਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾ ਦਿੱਤੀਆਂ। ਇਸ ਮੌਕੇ ਸਿੱਖਿਆ ਸੁਧਾਰ ਟੀਮ ਮੈਂਬਰ ਪ੍ਰਿੰਸੀਪਲ ਸੁਰਿੰਦਰ ਕੁਮਾਰ , ਕਮਲ ਕੁਮਾਰ , ਦਲਜੀਤ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਪੜ੍ਹੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ, ਨਿਸਚਿੰਤ ਕੁਮਾਰ , ਡੀ.ਐਮ. ਗੁਰਨਾਮ ਸਿੰਘ , ਡੀ.ਐਮ. ਨਰਿੰਦਰ ਸਿੰਘ , ਡੀ.ਐਮ. ਗੁਰਵਿੰਦਰ ਸਿੰਘ ਹਾਜ਼ਰ ਸਨ।*