spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ਵਿਚ ਰਿਦਮ ਰਿਹਾ ਪਹਿਲੇ ਸਥਾਨ ਤੇ

ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ਵਿਚ ਰਿਦਮ ਰਿਹਾ ਪਹਿਲੇ ਸਥਾਨ ਤੇ

ਕਾਦੀਆਂ 14 ਨਵੰਬਰ (ਮੁਨੀਰਾ ਸਲਾਮ ਤਾਰੀ)

ਡਾਇਰੈਕਟਰ ਐਸ ਸੀ ਈ ਆਰ ਟੀ ਦੇ ਨਿਰਦੇਸ਼ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ , ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ਅਤੇ ਡਾਇਟ ਪ੍ਰਿੰਸੀਪਲ ਚਰਨ ਬੀਰ ਸਿੰਘ ਦੀ ਅਗਵਾਈ ਹੇਠ ਡੀ ਡੀ ਆਰ ਪੀ ਅੰਗਰੇਜ਼ੀ ਰਾਜ ਕੁਮਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਅੰਗਰੇਜ਼ੀ ਕਵਿਤਾ ਮੁਕਾਬਲੇ ਸਰਕਾਰੀ ਸਕੂਲ ਵਿੱਚ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ 19 ਬਲਾਕਾਂ ਵਿਚ ਪਹਿਲੇ ਸਥਾਨ ਤੇ ਰਹੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਈਟ ਪ੍ਰਿੰਸੀਪਲ ਚਰਨਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੀ ਐਮ ਨਰਿੰਦਰ ਸਿੰਘ ਬਿਸ਼ਟ ਦੀ ਅਗਵਾਈ ਹੇਠ ਬਲਾਕ ਮੈਂਟਰ ਦੀ ਸਖ਼ਤ ਮਿਹਨਤ ਦੇ ਨਤੀਜੇ ਵਿੱਚ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੀ ਗੁਣਵੰਤਾ ਨੂੰ ਨਿਖਾਰਨ ਲਈ ਜੋ ਕੋਸ਼ਿਸ਼ਾਂ ਕੀਤੀਅਾਂ ਜਾ ਰਹੀਅਾਂ ਹਨ , ਉਹ ਇਸ ਕਵਿਤਾ ਮੁਕਾਬਲਿਆਂ ਵਿਚ ਸਾਫ ਨਜ਼ਰ ਆ ਰਹੀਆਂ ਹਨ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਸ਼ੇ ਦੇ ਪ੍ਰਤੀ ਆਪਣੀ ਦਿਲਚਸਪੀ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ । ਵਿਦਿਆਰਥੀਆਂ ਦੇ ਬੋਲਣ ਦਾ ਢੰਗ ਇੰਨਾ ਵਧੀਆ ਸੀ ਕਿ ਜੱਜਮੈਂਟ ਕਰਨ ਵੱਲ ਜੱਜਾਂ ਨੂੰ ਫ਼ੈਸਲਾ ਕਰਨ ਵਿੱਚ ਬਹੁਤ ਮੁਸ਼ੱਕਤ ਕਰਨੀ ਪਈ ।ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਕਵਿਤਾ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਦਾ ਵਿਦਿਆਰਥੀ ਰਿਦਮ ਰਿਹਾ , ਦੂਸਰੇ ਸਥਾਨ ਤੇ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੀ ਵਿਦਿਆਰਥਣ ਗਗਨਦੀਪ ਗੀਤੂ , ਅਤੇ ਤੀਸਰੇ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਦੀ ਵਿਦਿਆਰਥਣ ਹਰਸ਼ਿਤਾ ਠਾਕੁਰ ਰਹੀ । ਇਨ੍ਹਾਂ ਮੁਕਾਬਲਿਆਂ ਵਿਚ ਬਤੌਰ ਜੱਜ ਦੀ ਭੂਮਿਕਾ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਨਰਿੰਦਰ ਸਿੰਘ ਬਿਸਟ ਮੈਡਮ ਮ੍ਰਿਧੂ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਆਂ ਗੁਰਦਾਸਪੁਰ ਅਤੇ ਬਲਵਿੰਦਰ ਸਿੰਘ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾ ਜਾਨ ਨੇ ਨਿਭਾਈ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਤਨਾਮ ਸਿੰਘ ਧਾਰੀਵਾਲ ,ਪਵਨ ਕੁਮਾਰ ਧੁੱਪਸੜੀ ,ਨੇਕ ਚੰਦ ਦੀਨਾਨਗਰ, ਵਿਲਸਨ ਮੱਟੂ ਆਦਿ ਮੌਜੂਦ ਸੀ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments