spot_img
Homeਮਾਝਾਗੁਰਦਾਸਪੁਰਸੀਡੀਪੀਓ ਦਫਤਰ ਬਟਾਲਾ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਮੁਫਤ ਕਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ

ਸੀਡੀਪੀਓ ਦਫਤਰ ਬਟਾਲਾ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਮੁਫਤ ਕਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ

ਬਟਾਲਾ, 14 ਨਵੰਬਰ (ਮੁਨੀਰਾ ਸਲਾਮ ਤਾਰੀ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿੱਢੀ ਗਈ ਜਾਗਰੂਕਤ ਮੁਹਿਮ ਤਹਿਤ ਸੀਡੀਪੀਓ ਦਫਤਰ ਬਟਾਲਾ ਵਲੋਂ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਜਾਗਰੂਕ ਕੀਤਾ ਗਿਆ।

                           ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਡੀਪੀਓ ਬਟਾਲਾ ਵਰਿੰਦਰ ਸਿੰਘ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਜਾਗਰੂਕ ਕੀਤਾ ਗਿਆ ਤੇ ਪੈਂਫਲਿਟ ਵੰਡੇ ਗਏ। ਉਨਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਹਰ ਤਰ੍ਹਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ ਦੇ ਝਗੜੇ), ਜਾਇਦਾਦ ਸਬੰਧੀ ਮਾਮਲੇ, ਹਿਰਾਸਤ ਸਬੰਧੀ ਕੇਸ, ਮੋਟਰ ਐਕਸੀਡੈਂਟ ਕੇਸ, ਨੌਕਰੀ ਸਬੰਧੀ ਮਾਮਲੇ, ਲੇਬਰ ਕੋਰਟ ਕੇਸ, ਫੌਜਦਾਰੀ ਕੇਸ, ਇਜਰਾਵਾਂ, ਅਪੀਲ, ਰਿੱਟ, ਰਿਵਿਊ, ਰਵੀਜਨ ਆਦਿ, ਹੋਰ ਅਦਾਲਤਾਂ, ਕਮਿਸ਼ਨਾਂ ਅਤੇ ਟਿ੍ਰਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿੱਤ ਜੁੜਿਆ ਹੋਵੇ, ਸਬੰਧੀ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਹੈਲਪਲਾਈਨ ਨੰਬਰ 1098, ਪੁਲਿਸ ਹੈਲਪਲਾਈਨ ਨੰਬਰ 112 , ਨਾਲਸਾ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

                       ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਮਸ਼ਵਰਾ ਲੈਣ ਲਈ ਲੋਕ, ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ। ਦਫਤਰ ਦਾ ਪਤਾ ਜਿਲ੍ਹਾ ਕਚਹਿਰੀਆਂ ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 104 ਹੈ ਅਤੇ ਟੈਲੀਫੋਨ ਨੰਬਰ  01874-240369 ਨਾਲ ਸੰਪਰਕ ਕਰ ਸਕਦੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments