spot_img
Homeਦੋਆਬਾਕਪੂਰਥਲਾ-ਫਗਵਾੜਾਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਵਿੱਤਰ ਨਗਰੀ ਲਈ ਇਕ ਹੋਰ ਤੋਹਫਾ-ਚੀਮਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਵਿੱਤਰ ਨਗਰੀ ਲਈ ਇਕ ਹੋਰ ਤੋਹਫਾ-ਚੀਮਾ

 

ਸੁਲਤਾਨਪੁਰ ਲੋਧੀ, 30 ਜੂਨ। ( ਪਰਮਜੀਤ ਡਡਵਿਡੀ )

ਪੰਜਾਬ ਸਰਕਾਰ ਵਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨਗਰ ਸੁਧਾਰ ਟਰੱਸਟ ਦਾ ਗਠਨ ਕਰ ਦਿੱਤਾ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਵਲੋਂ ਇਸ ਸਬੰਧੀ ਅੱਜ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਇਸ ਨਾਲ ਪਵਿੱਤਰ ਨਗਰੀ ਦੇ ਯੋਜਨਾਬੱਧ ਵਿਕਾਸ, ਬੁਨਿਆਦੀ ਢਾਂਚੇ ਦੇ ਵਿਸਥਾਰ ਵਿਚ ਵੱਡੀ ਮਦਦ ਮਿਲੇਗੀ, ਜਿਸ ਨਾਲ ਇਹ ਸ਼ਹਿਰ ਇੱਥੇ ਆਸਥਾ ਲੈ ਕੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਤੇ ਸਥਾਨਕ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਮਰੱਥ ਹੋਵੇਗਾ।
ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵਲੋਂ ਇਸ ਸਬੰਧੀ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਹੋਰ ਤੇਜੀ ਨਾਲ ਵਿਕਾਸ ਲਈ ਇਸਨੂੰ ਨਗਰ ਸੁਧਾਰ ਟਰੱਸਟ ਬਣਾਏ ਜਾਣ ਦੀ ਮੰਗ ਕੀਤੀ ਸੀ, ਜਿਸ ਉੱਪਰ ਉਨ੍ਹਾਂ ਤੁਰੰਤ ਸਥਾਨਕ ਸਰਕਾਰਾਂ ਵਿਭਾਗ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।
ਸ. ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ ਇਹ ਇਕ ਇਤਿਹਾਸਕ ਦਿਨ ਹੈ, ਜਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰੂ ਕੀ ਨਗਰੀ ਪ੍ਰਤੀ ਪ੍ਰੇਮ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਇਸਨੂੰ ਨਗਰ ਸੁਧਾਰ ਟਰੱਸਟ ਨਾਲ ਨਿਵਾਜਿਆ ਗਿਆ ਹੈ”।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਵਿਸ਼ਵ ਪੱਧਰੀ ਸਮਾਗਮਾਂ ਅਤੇ ਲਗਭਗ 400 ਕਰੋੜ ਰੁਪੈ ਦੇ ਵਿਕਾਸ ਕਾਰਜਾਂ ਨਾਲ ਸੁਲਤਾਨਪੁਰ ਲੋਧੀ ਵਿਸ਼ਵ ਦੇ ਸੈਰ ਸਪਾਟਾ ਨਕਸ਼ੇ ’ਤੇ ਆ ਗਿਆ ਸੀ, ਜਿਸ ਕਾਰਨ ਇੱਥੇ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਹੋਰ ਤੇਜੀ ਨਾਲ ਵਿਕਾਸ ਲਈ ਨਗਰ ਸੁਧਾਰ ਟਰੱਸਟ ਦਾ ਗਠਨ ਬਹੁਤ ਅਹਿਮ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਨਿਯੁਕਤੀ ਵੀ ਜਲਦ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਕੈਪਸ਼ਨ- ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵਲੋਂ ਸੁਲਤਾਨਪੁਰ ਲੋਧੀ ਨੂੰ ਨਗਰ ਸੁਧਾਰ ਟਰੱਸਟ ਬਣਾਉਣ ਸਬੰਧੀ ਕੀਤੀ ਮੁਲਾਕਾਤ ਦੀ ਤਸਵੀਰ

RELATED ARTICLES
- Advertisment -spot_img

Most Popular

Recent Comments