Home ਗੁਰਦਾਸਪੁਰ ਆਪ ਪਾਰਟੀ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਹਿੱਤ ਲਈ ਕੀਤੇ ਜਾ ਰਹੇ...

ਆਪ ਪਾਰਟੀ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਹਿੱਤ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਨਹਿਰੂ ਗੇਟ, ਵਾਲੀਮੀਕਿ ਮੁਹੱਲੇ ਤੋਂ ਆਪ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

124
0
ਬਟਾਲਾ, 14 ਨਵੰਬਰ ( ਮੁਨੀਰਾ ਸਲਾਮ ਤਾਰੀ) ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕਿ ਨਹਿਰੂ ਗੇਟ, ਵਾਲਮੀਕਿ ਮੁਹੱਲੇ ਤੋਂ ਜਿੰਮੀ ਮਲਹੋਤਰਾ, ਟੀਨੂੰ ਕਲਿਆਣ, ਹਿਮਾਂਸ਼ੂ ਮਲਹੋਤਰਾ, ਹਰਸ਼ ਮਲਹੋਤਰਾ, ਜਗਦੀਸ਼ ਲੂਥਰਾ, ਵਿੱਕੀ ਕਲਿਆਣ, ਪ੍ਰਦੀਪ ਮਲਹੋਤਰਾ, ਮੁਕੇਸ਼ ਮਲਹੋਤਰਾ, ਜਸ਼ਨ ਮਲਹੋਤਰਾ, ਕੁਨਾਲ ਮਲਹੋਤਰਾ, ਕਰਨ ਹੰਸ ਆਪਣੇ ਸਮੁੱਚੇ ਪਰਿਵਾਰ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਕਰਵਾਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸਾਥੀਆਂ ਦਾ ਆਪ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅਰਵਿੰਦਰ ਕੇਜਰੀਵਾਲ ਸੁਪਰੀਮੋ ਆਪ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਹਿੱਤ ਵਿੱਚ ਕੀਤੇ ਗਏ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਪਾਰਟੀ ਦੀ ਕਾਰੁਜ਼ਗਾਰੀ ਤੋਂ ਖੁਸ਼ ਹਨ ਅਤੇ ਆਪ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਉਨਾਂ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਹਰੇਕ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ।
ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਗਏ ਫੈਸਲਿਆਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਜ 7 ਮਹਿਨਿਆਂ ਵਿੱਚ ਲੋਕਪੱਖੀ ਕਾਰਜ ਕਰਦਿਆਂ ਬਿਜਲੀ, ਸਿਹਤ, ਸਿੱਖਿਆ ਸਮੇਤ ਹਰਕੇ ਖੇਤਰ ਵਿਚ ਇਨਕਲਾਬੀ ਕਦਮ ਉਠਾਏ ਹਨ, ਜੋ ਰਵਾਇਤੀ ਪਾਰਟੀਆਂ ਕਰਨ ਤੋਂ ਅਸਮਰੱਥ ਰਹੀਆਂ ਹਨ।
ਹਲਕਾ ਬਟਾਲੇ ਦੇ ਸਰਬਪੱਖੀ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹਲਕੇ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੀ ਸੇਵਾ ਕਰਨ ਦਾ ਮੋਕਾ, ਪਰਮਾਤਮਾ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਅਥਾਹ ਪਿਆਰ ਸਦਕਾ ਮਿਲਿਆ ਹੈ ਅਤੇ ਉਹ ਦਿਨ-ਰਾਤ ਹਲਕੇ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।
Previous articleخلاصہ خطبہ جمعہ سیّدنا امیر المومنین حضرت مرزا مسرور احمدخلیفۃ المسیح الخامس ایدہ اللہ تعالیٰ بنصرہ العزیزفرمودہ11؍نومبر
Next articleਵਿਸ਼ਵ ਸ਼ੂਗਰ ਦਿਵਸ ਮੌਕੇ ਜਾਂਚ ਕੈਂਪ ਦਾ ਆਯੋਜਨ “ਮਨੁੱਖ ਨੂੰ ਰੋਜ਼ਾਨਾ ਘੱਟੋਘਟ 30 ਮਿੰਟ ਸੈਰ ,ਕਸਰਤ ਤੇ ਸੰਤੁਲਿਤ ਆਹਾਰ ਲੈਣਾ ਚਾਹੀਦਾ ਹੈ”। -ਡਾ.ਜਤਿੰਦਰ ਭਾਟੀਆ
Editor-in-chief at Salam News Punjab

LEAVE A REPLY

Please enter your comment!
Please enter your name here