spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ...

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ-ਵਿਧਾਇਕ ਸੈਰੀ ਕਲਸੀ

ਬਟਾਲਾ, 15 ਨਵੰਬਰ (ਮੁਨੀਰਾ ਸਲਾਮ ਤਾਰੀ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਸ੍ਰੀ ਮਹਾਂਵੀਰ ਅਖਾੜਾ ਵੈਲਫੇਅਰ ਸੁਸਾਇਟੀ ਵਲੋਂ ਸਲਾਨਾ ਛਿੰਝ ਮੇਲਾ ਮਾਨ ਨਗਰ, ਡੇਰਾ ਬਾਬਾ ਨਾਨਕ ਰੋਡ ਵਿਖੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੌਰਾਨ ਕੀਤਾ। ਇਸ ਮੌਕੇ ਪਹਿਲਵਾਨਾਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਕਿ ਸੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।

ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments