spot_img
Homeਮਾਝਾਗੁਰਦਾਸਪੁਰਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਸਕੂਲਾਂ ਦਾ ਦੌਰਾ ਕਰਕੇ ਬਾਲ ਦਿਵਸ...

ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਸਕੂਲਾਂ ਦਾ ਦੌਰਾ ਕਰਕੇ ਬਾਲ ਦਿਵਸ ਦੀ ਵਧਾਈ ਦਿੱਤੀ

ਗੁਰਦਾਸਪੁਰ 15 ਨਵੰਬਰ ( ਮੁਨੀਰਾ ਸਲਾਮ ਤਾਰੀ)

*ਡਿਪਟੀ ਡੀ.ਈ.ਓ. ਐਲੀ: ਬਲਬੀਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਲਾਕ ਦੌਰਾਂਗਲਾ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਬਾਲ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਵੱਲੋਂ ਅਧਿਆਪਕਾਂ ਦੁਆਰਾ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਮੌਕੇ ਸਕੂਲਾਂ ਵਿੱਚ ਪੁਸਤਕਾਂ , ਸਿੱਖਿਆ ਵਿਭਾਗ ਦੁਆਰਾ ਭੇਜੀ ਗਈ ਪੜ੍ਹਨ ਸਮੱਗਰੀ ਦੇ ਸਟਾਲ ਲਗਾਏ ਗਏ। ਇਸ ਵਿੱਚ ਸਮਾਜਿਕ ਭਾਈਚਾਰੇ , ਸਕੂਲ ਮੈਨਜਮੈਂਟ ਕਮੇਟੀ ਅਤੇ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਬਾਲ ਰੈਲੀ ਵੀ ਕੱਢੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬੀ.ਐਮ.ਟੀ. ਮਨਜਿੰਦਰ ਸਿੰਘ ,ਅਜੀਬ ਸਿੰਘ , ਸੈਂਟਰ ਹੈੱਡ ਟੀਚਰ ਸੋਨੂੰ ਕੁਮਾਰ , ਗੁਰਪ੍ਰੀਤ ਸਿੰਘ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments