Home ਗੁਰਦਾਸਪੁਰ ਸਿਹਤ ਵਿਭਾਗ ਕਾਦੀਆਂ ਵਲੋਂ ਵੱਖ ਵੱਖ ਸਥਾਨਾਂ ਤੇ ਜਾਕੇ ਲੋਕਾਂ ਨੂੰ ਨਸ਼ੇ...

ਸਿਹਤ ਵਿਭਾਗ ਕਾਦੀਆਂ ਵਲੋਂ ਵੱਖ ਵੱਖ ਸਥਾਨਾਂ ਤੇ ਜਾਕੇ ਲੋਕਾਂ ਨੂੰ ਨਸ਼ੇ ਦੇ ਮਾਰੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ।

129
0

ਕਾਦੀਆਂ 16 ਨਵੰਬਰ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੀਆਂ ਸਖਤ ਹਦਾਇਤਾਂ ਅਤੇ ਐਸਐਮਉ. ਕਾਦੀਆਂ ਡਾਕਟਰ ਮਨੋਹਰ ਲਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ਕਾਦੀਆਂ ਦੀ ਟੀਮ ਇੰਸਪੈਕਟਰ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਕਾਦੀਆਂ ਦੇ ਵੱਖ ਵੱਖ ਸਥਾਨਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ੇ ਦੇ ਮਾਰੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ। ਇਸ ਮੋਕੇ ਇੰਸਪੈਕਟਰ ਕੁਲਬੀਰ ਸਿੰਘ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ੇ ਦੀ ਬਿਮਾਰੀ ਇਕ ਜਾਨਲੇਵਾ ਬੀਮਾਰੀ ਹੈ ਅਤੇ ਇਸ ਬਿਮਾਰੀ ਨਾਲ ਲੋਕਾਂ ਦੇ ਘਰਾਂ ਦੇ ਘੱਰ ਬਰਬਾਦ ਹੋ ਜਾਂਦੇ ਹਨ। ਉਹਨਾਂ  ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਨਸ਼ਿਆਂ ਵਿੱਚੋ ਕੱਢਣ ਦੇ ਮੰਤਵ ਨਾਲ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸੇ ਵਿਅਕਤੀਆਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਆਸ ਪਾਸ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਵਿੱਚ ਫਸ ਗਿਆ ਹੈ , ਉਸਦੇ ਇਲਾਜ ਲਈ ਉਸਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਭੇਜਿਆ ਜਾਵੇ, ਜਿਥੇ ਉਸ਼ਦਾ ਪੰਜਾਬ ਸਰਕਾਰ ਵਲੋਂ ਮੁਫਤ ਇਲਾਜ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਸਿਵਲ ਹਸਪਾਤਲਾਂ ਵਿਚ ਸਥਾਪਤ ੳਟ ਸੈਂਟਰਾਂ ਵਿਚ ਮਰੀਜ਼ ਨੂੰ ਨਸ਼ਾ ਛੱਡਣ ਲਈ ਦਵਾਈ ਡਾਕਟਰ ਦੀ ਹਾਜ਼ਰੀ ਵਿਚ ਹੀ ਦਿੱਤੀ ਜਾਂਦੀ ਹੈ। ਇਸ ਮੋਕੇ ਬਲਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ ਯੁਗਰਾਜ ਸਿੰਘ, ਨਰਿੰਦਰ ਸਿੰਘ ਬਿੱਲਾ, ਅਮਨਦੀਪ ਸਿੰਘ ਆਦ ਹਾਜ਼ਰ ਸਨ।

Previous articleਨਵਜਾਤ ਸ਼ਿਸ਼ੂ ਸੁਰੱਖਿਆ ਹਫਤਾ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
Next articleस्टेट ज्वाइंट सेक्रेट्री बबीता खोसला में बढ़िया प्रदर्शन करने वाले खिलाड़ियों को किया सम्मानित
Editor-in-chief at Salam News Punjab

LEAVE A REPLY

Please enter your comment!
Please enter your name here