spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਕਾਰਡਾਂ ਦੀ...

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਕਾਰਡਾਂ ਦੀ ਚੱਲ ਰਹੀ ਵੈਰੀਫਿਕੇਸ਼ਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਬਟਾਲਾ, 18 ਨਵੰਬਰ  (ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਕਾਰਡਾਂ ਦੀ ਵੈਰੀਫਿਕੇਸ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਵੈਰੀਫਿਕੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਵਿੱਚ ਰਾਜ ਸਰਕਾਰ ਦੇ ਹੁਕਮਾਂ ਤਹਿਤ ਸਿਵਾਏ ਐੱਚ.ਆਈ.ਵੀ/ਏਡਜ਼ ਪ੍ਰਭਾਵਿਤ, ਫੀਮੇਲ ਸੈਕਸ ਵਰਕਰ ਅਤੇ ਕੋਵਿਡ ਦੌਰਾਨ ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਜਾਂ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਸੀ ਤੋਂ ਬਿਨ੍ਹਾਂ ਬਾਕੀ ਸਾਰੀਆਂ ਕੈਟਾਗਰੀਆਂ ਨਾਲ ਸਬੰਧਤ ਕਾਰਡ ਧਾਰਕਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੈਰੀਫਿਕੇਸ਼ਨ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਸ ਸਬੰਧੀ ਅੱਜ ਉਨਾਂ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਕੀਤੀ ਜਾ ਰਹੀ ਵੈਰੀਫਿਕੇਸ਼ਨ ਦਾ ਰੀਵਿਊ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਰੀਫਿਕੇਸ਼ਨ ਕਮੇਟੀਆਂ ਪੂਰੀ ਨਿਰਪੱਖਤਾ ਤੇ ਇਮਾਨਦਾਰੀ ਨਾਲ ਵੈਰੀਫਿਕੇਸ਼ਨ ਕਰਨ ਅਤੇ ਹਰ ਲਾਭਪਾਤਰੀ ਕੋਲੋਂ ਸਵੈ-ਘੋਸ਼ਣਾ ਪੱਤਰ ਭਰਵਾਇਆ ਜਾਵੇ। ਪੜਤਾਲੀਆ ਕਮੇਟੀ ਮੈਂਬਰ ਪੜਤਾਲ ਉਪਰੰਤ ਸਾਰੇ ਯੋਗ ਅਤੇ ਅਯੋਗ ਲਾਭਪਾਤਰੀਆਂ ਦੀਆਂ ਲਿਸਟਾਂ ਸਾਂਝੀਆਂ ਥਾਵਾਂ ’ਤੇ ਲਗਾਉਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਰੀਫਿਕੇਸ਼ਨ ਦੀ ਇਹ ਸਾਰੀ ਪ੍ਰੀਕਿ੍ਰਆ 30 ਨਵੰਬਰ 2022 ਤੱਕ ਮੁਕੰਮਲ ਕੀਤੀ ਜਾਵੇ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਪੇਂਡੂ ਇਲਾਕਿਆਂ ਦੀ ਕਮੇਟੀ ਵਿੱਚ ਪਿੰਡ ਨਾਲ ਸਬੰਧਤ ਨਿਰੀਖਕ ਖੁਰਾਕ ਤੇ ਸਪਲਾਈ ਵਿਭਾਗ, ਪਿੰਡ ਨਾਲ ਸਬੰਧਤ ਮਾਲ ਪਟਵਾਰੀ, ਪਿੰਡ ਨਾਲ ਸਬੰਧਤ ਜੇ.ਈ. ਪਾਵਰਕਾਮ, ਪਿੰਡ ਨਾਲ ਸਬੰਧਤ ਆਂਗਣਵਾੜੀ ਵਰਕਰ ਅਤੇ ਪਿੰਡ ਨਾਲ ਸਬੰਧਤ ਪੰਚਾਇਤ ਸੈਕਟਰੀ ਸ਼ਾਮਿਲ ਕੀਤੇ ਗਏ ਸਨ ਅਤੇ ਸ਼ਹਿਰੀ ਖੇਤਰਾਂ ਲਈ ਡੀਪੂ ਪੱਧਰ ਦੀਆਂ ਕਮੇਟੀਆਂ ਗਠਤ ਕੀਤੀਆਂ ਗਈਆਂ ਸਨ, ਜਿਸ ਵਿੱਚ ਵਾਰਡ ਨਾਲ ਸਬੰਧਤ ਨਿਰੀਖਕ ਖੁਰਾਕ ਤੇ ਸਪਲਾਈ ਵਿਭਾਗ, ਵਾਰਡ ਨਾਲ ਸਬੰਧਤ ਪਟਵਾਰੀ ਮਾਲ ਵਿਭਾਗ, ਵਾਰਡ ਨਾਲ ਸਬੰਧਤ ਜੇ.ਈ. ਪਾਵਰਕਾਮ, ਵਾਰਡ ਨਾਲ ਸਬੰਧਤ ਆਂਗਣਵਾੜੀ ਵਰਕਰ ਅਤੇ ਵਾਰਡ ਨਾਲ ਸਬੰਧਤ ਸੈਕਟਰੀ ਕਾਰਪੋਰੇਸ਼ਨ (ਦਫ਼ਤਰ ਈ.ਓ) ਸ਼ਾਮਲ ਕੀਤੇ ਗਏ ਸਨ।

ਇਸ ਤੋਂ ਇਲਾਵਾ ਕਲਸਟਰ ਕੁਆਰਡੀਨੇਟਰ-ਕਮ-ਕਰਾਸ ਵੈਰੀਫਿਕੇਸ਼ਨ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਸਨ, ਜਿਸ ਵਿੱਚ ਬੀ.ਡੀ.ਪੀ.ਓਜ਼, ਸੀ.ਡੀ.ਪੀ.ਓਜ਼. ਏ.ਡੀ.ਓਜ਼ ਖੇਤੀਬਾੜੀ ਵਿਭਾਗ ਅਤੇ ਸਹਾਇਕ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀ ਲਗਾਏ ਗਏ ਹਨ। ਇਸ ਤੋਂ ਬਾਅਦ ਤਹਿਸੀਲ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਐੱਸ.ਡੀ.ਐੱਮ. ਚੇਅਰਪਰਸਨ ਅਤੇ ਤਹਿਸੀਲਦਾਰ, ਕਾਰਜਕਾਰੀ ਇੰਜੀਨੀਅਰ ਪਾਵਰਕਾਮ ਅਤੇ ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ, ਬੀ.ਡੀ.ਪੀ.ਓ ਅਤੇ ਸੀ.ਡੀ.ਪੀ.ਓ ਮੈਂਬਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments