Home ਗੁਰਦਾਸਪੁਰ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਦੀ...

ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ 16 ਸਰਕਾਰੀ ਕਾਲਜਾਂ ਦੇ ਵਿੱਚ ਪਿ੍ਰੰਸੀਪਲ ਰੱਖਣ ਦੀ ਮਨਜੂਰੀ ਦਿੱਤੀ- ਚੇਅਰਮੈਨ ਪਨੂੰ

97
0
ਫਤਿਹਗੜ੍ਹ ਚੂੜੀਆਂ (ਬਟਾਲਾ) , 19 ਨਵੰਬਰ (ਮੁਨੀਰਾ ਸਲਾਮ ਤਾਰੀ ) ਸ. ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਹਿੱਤ ਲਈ ਇਤਿਹਾਸਕ ਫੈਸਲੇ ਹਨ। ਚੇਅਰਮੈਨ ਪਨੂੰ ਗੁਜਰਾਤ ਦੇ ਜਿਲਾ ਜੂਨਾਗੜ੍ਹ ਹਲਕਾ ਮਨਵਦਾਰ ਦੌਰਾਨ ਆਪਣੀ ਪੂਰੀ ਟੀਮ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹਨ ਅਤੇ ਓਥੇ ਕਰੀਬ 142 ਪਿੰਡਾਂ ਤੇ 3 ਛੋਟੇ ਸ਼ਹਿਰਾਂ ਵਿੱਚ ਆਪ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਪੰਜਾਬ ਸਰਕਾਰ ਵਲੋਂ ਮਹਿਜ 8 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਲਈ ਕੀਤੇ ਫੈਸਲਿਆਂ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਦੱਸਿਆ ਕਿ ਰਜਿਸਟਰਡ ਗਊਸ਼ਾਲਾਵਾਂ ਦਾ 31 ਅਕਤੂਬਰ ਤੱਕ ਦਾ ਸਾਰਾ ਬਿਜਲੀ ਮਾਫ ਕੀਤਾ ਗਿਆ ਹੈ। ਲੈਕਚਰਾਰਾਂ ਦੀਆਂ ਖਾਲੀ ਪਈਆਂ 645 ਆਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਤੇ 16 ਸਰਕਾਰੀ ਕਾਲਜਾਂ ਦੇ ਵਿੱਚ ਪਿ੍ਰੰਸੀਪਲ ਰੱਖਣ ਦੀ ਮਨਜੂਰੀ ਦਿੱਤੀ ਗਈ ਹੈ। 380 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਭਾਅ ਨੂੰ ਮਨਜੂਰੀ ਦਿੱਤੀ ਹੈ, ਜੋ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਭਾਅ ਹੈ ਅਤੇ ਇਸੇ ਤਰਾਂ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਮਨਜੂਰੀ ਦਿੱਤੀ ਗਈ ਹੈ।
ਚੇਅਰਮੈਨ ਪਨੂੰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ ਤੇ ਬਿਜਲੀ ਸਮੇਤ ਹਰ ਖੇਤਰ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਦੇ ਨਾਲ ਝੋਨੇ ਦੇ ਪਹਿਲੇ ਸ਼ੀਜ਼ਨ ਦੌਰਾਨ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕੀਤੀ ਹੈ। ਮੰਡੀਆਂ ਵਿੱਚੋਂ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਤੇ 34,263.40 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਦੇ ਅੰਦਰ ਟਰਾਂਸਫਰ ਕੀਤੀ ਗਈ ਹੈ।
Previous articleਕਿਸ਼ੋਰ ਸਿਹਤ ਹਫਤੇ ਤਹਿਤ ਕੀਤਾ ਜਾਗਰੂਕ
Next articleਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਸਹਾਰਾ ਕਲੱਬ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ
Editor-in-chief at Salam News Punjab

LEAVE A REPLY

Please enter your comment!
Please enter your name here