Home ਗੁਰਦਾਸਪੁਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਸਹਾਰਾ ਕਲੱਬ...

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਸਹਾਰਾ ਕਲੱਬ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ

101
0

ਬਟਾਲਾ 19 ਨਵੰਬਰ (ਮੁਨੀਰਾ ਸਲਾਮ ਤਾਰੀ )

ਸਿੱਖਿਆ ਵਿਭਾਗ, ਪੰਜਾਬ ਵੱਲੋਂ ਜ਼ਾਰੀ ਆਦੇਸ਼ ਦੀ ਪਾਲਣਾ ਕਰਦੇ ਹੋਏ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ : ਬਲਬੀਰ ਸਿੰਘ ਦੀ ਅਗਵਾਈ ਵਿੱਚ ਲੋੜਵੰਦ ਬੱਚਿਆਂ ਦੇ ਮੁਕਾਬਲੇ ਸਥਾਨਕ ਬੇਂਰਿੰਗ ਕਾਲਜ ਵਿਖੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਵਿੱਚ ਖੇਡਾਂ ਦੀ ਰੁਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਲਾਕ ਬਟਾਲਾ 1 , ਬਟਾਲਾ 2, ਕਾਦੀਆ 1, ਕਾਦੀਆ 2 ਅਤੇ ਸ੍ਰੀ ਹਰਗੋਬਿੰਦਪੁਰ 05 ਬਲਾਕਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਗਰੁੱਪ 8 ਤੋਂ 11 , ਗਰੁੱਪ 12 ਤੋਂ 14 , ਗਰੁੱਪ 15 ਤੋਂ 19 ਵਿੱਚ ਅਥਲੈਟਿਕਸ , ਫੁੱਟਬਾਲ , ਬੈਡਮਿੰਟਨ , ਵਾਲੀਬਾਲ ਆਦਿ ਖੇਡਾਂ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮਹਿਮਾਨ ਪ੍ਰਿੰਸੀਪਲ ਅਸ਼ਵਨੀ ਕਾਸਰਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਵੰਡੇ। ਉਨ੍ਹਾਂ ਕਿਹਾ ਕਿ ਲੋੜਵੰਦ ਬੱਚਿਆਂ ਵੱਲੋਂ ਖੇਡਾਂ ਵਿੱਚ ਭਾਗ ਲੈਣਾ ਕਾਬਲੇ ਤਾਰੀਫ਼ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਅਜਿਹੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਉਨ੍ਹਾਂ ਅਹਿਜੇ ਬੱਚਿਆਂ ਨੂੰ ਕਾਲਜ ਵਿੱਚ ਦਾਖਲੇ ਸਮੇਂ ਵਿਸ਼ੇਸ਼ ਸਹੂਲਤਾਂ ਦੇਣ ਦਾ ਐਲਾਨ ਕੀਤਾ ਤਾਂ ਜੋ ਇਹ ਬੱਚੇ ਉੱਚ ਵਿੱਦਿਆ ਪ੍ਰਾਪਤ ਕਰ ਸਕਣ। ਇਸ ਮੌਕੇ ਸਹਾਰਾ ਕਲੱਬ ਵੱਲੋਂ ਇਨ੍ਹਾਂ ਖੇਡਾਂ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਬੀ.ਪੀ.ਈ.ਓ. ਜਸਵਿੰਦਰ ਸਿੰਘ ਵੱਲੋਂ ਸਹਾਰਾ ਕਲੱਬ ਦੇ ਮੈਂਬਰਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਬੀ.ਪੀ.ਈ.ਓ. ਪਰਲੋਕ ਸਿੰਘ , ਤਰਸੇਮ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਰਿਸੋਰਸ ਅਧਿਆਪਕ ਸਤਨਾਮ ਸਿੰਘ ,ਸਹਾਰਾ ਕਲੱਬ ਤੋਂ ਜਤਿੰਦਰ ਕੱਦ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ , ਰਾਜੀਵ ਖੁੱਲਰ , ਸ਼ਿਵ ਲਾਲ ਸ਼ਰਮਾ , ਤੇਜਬੀਰ ਸਿੰਘ ਬੀ.ਐਸ.ਓ. ਨਵਜੋਤ ਕੌਰ , ਡੀ.ਪੀ. ਰਣਜੀਤ ਭਗਤ , ਅਮਰਿੰਦਰ ਸਿੰਘ ਚੰਦਕੇ , ਪਰਮਜੀਤ ਕੌਰ , ਡੀ.ਪੀ. ਸਤਨਾਮ ਸਿੰਘ , ਲੈਕ: ਰਮਿੰਦਰ ਸਿੰਘ , ਲੈਕ: ਫੀਜੀਕਲ ਐਨੂਕੇਸ਼ਨ ਪਰਮਿੰਦਰ ਕੌਰ , ਸ਼ਮਸ਼ੇਰ ਮਸੀਹ , ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਲੰਟੀਅਰ ਪਵਨਪ੍ਰੀਤ ਕੌਰ, ਪਰਮਜੀਤ ਕੌਰ, ਰਾਣੀ, ਮਨੋਜ , ਮੋਨੀਕਾ, ਨੀਨਾ ਸ਼ਰਮਾ , ਜੀਵਨ ਜੋਤੀ, ਮੰਨੂੰ ਸ਼ਰਮਾ , ਦਿਲਰਾਜ , ਕੁਲਦੀਪ ਸਿੰਘ , ਅਮਰਬੀਰ ਸਿੰਘ, ਕੁਲਵਿੰਦਰ ਕੌਰ , ਹਰਭਜਨ ਕੌਰ ਆਦਿ ਹਾਜ਼ਰ ਸਨ।

Previous articleਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ 16 ਸਰਕਾਰੀ ਕਾਲਜਾਂ ਦੇ ਵਿੱਚ ਪਿ੍ਰੰਸੀਪਲ ਰੱਖਣ ਦੀ ਮਨਜੂਰੀ ਦਿੱਤੀ- ਚੇਅਰਮੈਨ ਪਨੂੰ
Next articleकोहिनूर पब्लिक स्कूल में वार्षिक पुरस्कार वितरण समारोह करवाया गया
Editor-in-chief at Salam News Punjab

LEAVE A REPLY

Please enter your comment!
Please enter your name here