Home ਗੁਰਦਾਸਪੁਰ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਵਿਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਦੂਸਰਾ ਸਥਾਨ...

ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਵਿਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

86
0

ਕਾਦੀਆਂ 21 ਨਵੰਬਰ (ਮੁਨੀਰਾ ਸਲਾਮ ਤਾਰੀ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਅੰਤਰ ਕਾਲਜ ਵਾਲੀਵਾਲ ਟੂਰਨਾਮੈਂਟ ਵਿੱਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਵਾਲੀਬਾਲ ਟੀਮ ਵੱਲੋਂ ਫ਼ਾਈਨਲ ਵਿਚ ਪਹੁੰਚ ਕੇ ਓਵਰ ਆਲ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ । ਬੀਤੇ ਦਿਨ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿੱਚ ਨਾਕ ਆਊਟ ਮੈਚ ਕਰਵਾਏ ਗਏ ਸਨ ਜਿਸ ਵਿੱਚ ਸਰਕਾਰੀ ਕਾਲਜ ਗੁਰਦਾਸਪੁਰ, ਐਸਡੀ ਕਾਲਜ ਪਠਾਨਕੋਟ, ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ , ਬੀੜ ਬਾਬਾ ਬੁੱਢਾ ਕਾਲਜ ਝਬਾਲ ਦੀਆਂ ਟੀਮਾਂ ਨੂੰ ਲੀਗ ਮੈਚ ਵਿੱਚ ਹਰਾਉਣ ਉਪਰੰਤ ਫਾਈਨਲ ਮੈਚ ਐਸ ਐਸ ਐਮ ਕਾਲਜ ਦੀਨਾਨਗਰ ਨਾਲ ਕਾਲਜ ਵਾਲੀਬਾਲ ਟੀਮ ਦਾ ਫਾਈਨਲ ਵਿੱਚ ਸਖ਼ਤ ਮੁਕਾਬਲਾ ਹੋਇਆ ਸੀ । ਇਸ ਮੈਚ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਉਵਰ ਆਲ ਰਨਰਜ ਅਪ ਰਿਹਾ ਹੈ। ਇਸ ਸਖਤ ਮੁਕਾਬਲੇ ਵਿਚ ਹੋਈ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਤੇ ਸਮੂਹ ਸਟਾਫ ਨੇ ਟੀਮ ਇੰਚਾਰਜ ਡਾ ਸਿਮਰਤਪਾਲ ਸਿੰਘ , ਲੈਕਚਰਾਰ ਰਵਿੰਦਰ ਸਿੰਘ ਤੇ ਜੇਤੂ ਖਿਡਾਰੀਆਂ ਨੂੰ ਵਧਾਈ ਪੇਸ਼ ਕੀਤੀ ਹੈ। ਕਾਲਜ ਪ੍ਰਬੰਧਕ ਕਮੇਟੀ ਸਕੱਤਰ ਡਾ ਬਲਚਰਣਜੀਤ ਸਿੰਘ ਭਾਟੀਆ ਵੱਲੋਂ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਤੇ ਇਨਚਾਰਜ ਡਾ ਸਿਮਰਤਪਾਲ ਸਿੰਘ ਲੈਕਚਰਾਰ ਰਵਿੰਦਰ ਸਿੰਘ ਖੇਡ ਕਮੇਟੀ ਤੇ ਸਮੂਹ ਸਟਾਫ ਜੇਤੂ ਟੀਮ ਦੇ ਖਿਡਾਰੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਭੇਟ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਹੈ । ਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਹੈ ।

Previous articleਅੰਤਰਰਾਸ਼ਟਰੀ ਦਿਵਸ ਮੌਕੇ ਸੜਕੀ ਹਾਦਸਿਆਂ ‘ਚ ਵਿਛੜ ਗਇਆਂ ਨੂੰ ਕੀਤਾ ਯਾਦ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦਾ ਵਿਦਿਆਰਥੀਆਂ ਵਲੋਂ ਕੀਤਾ ਪ੍ਰਣ
Next articleਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਦੇ ਗ੍ਰਹਿ ਵਿਖੇ ਬਾਪੂ ਪਿਆਰਾ ਸਿੰਘ ਭਾਟੀਆ ਦੇ ਪਰਿਵਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553 ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here