spot_img
Homeਮਾਝਾਗੁਰਦਾਸਪੁਰਸ਼ੇਖ਼ੂਪੁਰ ਸਕੂਲ ਦੇ ਮਾਡਲ ਦੀ ਹੋਈ ਰਾਜ ਪੱਧਰ ਲਈ ਚੋਣ *ਇੰਸਪਾਇਰ...

ਸ਼ੇਖ਼ੂਪੁਰ ਸਕੂਲ ਦੇ ਮਾਡਲ ਦੀ ਹੋਈ ਰਾਜ ਪੱਧਰ ਲਈ ਚੋਣ *ਇੰਸਪਾਇਰ ਅਵਾਰਡ ਮਾਨਕ 2021-22 ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ *

 

*ਬਟਾਲਾ 21 ਨਵੰਬਰ (ਸਲਾਮ ਤਾਰੀ ) *

*ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ , ਪੰਜਾਬ ਵੱਲੋਂ ਕਰਵਾਈ ਗਈ ਇੰਸਪਾਇਰ ਅਵਾਰਡ ਮਾਨਕ 2021-22 ਸਕੀਮ ਅਧੀਨ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਦਾ ਆਯੋਜਨ ਗੁਰਦਾਸਪੁਰ , ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਜ਼ਿਲਿਆ ਦਾ ਸਾਂਝੇ ਤੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਸੂਹਾ ਹੁਸ਼ਿਆਰਪੁਰ ਵਿੱਚ ਕੀਤਾ ਗਿਆ। ਇਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਗਾਈਡ ਅਧਿਆਪਕਾ ਅਮਨਪ੍ਰੀਤ ਕੌਰ ਸਾਇੰਸ ਮਿਸਟ੍ਰੈਸ ਅਤੇ ਸਹਿਯੋਗੀ ਅਧਿਆਪਕਾ ਰਿਪਨਦੀਪ ਕੌਰ ਸਾਇੰਸ ਮਿਸਟ੍ਰੈਸ ਦੀ ਅਗਵਾਈ ਹੇਠ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਵਰਣਨਯੋਗ ਹੈ ਕਿ ਇਹ ਗੁਰਦਾਸਪੁਰ ਜ਼ਿਲ੍ਹੇ ਦਾ ਇਕਲੌਤਾ ਮਾਡਲ ਹੈ ਜਿਸ ਦੀ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਦੌਰਾਨ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਵੱਲੋਂ ਸਕੂਲ ਪਹੁੰਚਣ ਤੇ ਬੱਚੇ ਅਤੇ ਗਾਇਡ ਅਧਿਆਪਕਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ : ਅਮਰਜੀਤ ਸਿੰਘ ਭਾਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ, ਬੀ.ਐਨ.ਓ. ਬਟਾਲਾ 1 ਜਸਵਿੰਦਰ ਸਿੰਘ ਭੁੱਲਰ ਵੱਲੋਂ ਬੱਚੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਾਇੰਸ ਅਧਿਆਪਕਾ ਲਖਬੀਰ ਕੌਰ,ਸ਼ਾਕਸੀ ਸੈਣੀ,ਲੈਕਚਰਾਰ ਮਦਨ ਲਾਲ , ਨੀਨਾ ਸ਼ਰਮਾ, ਸਿਮਰਨਜੀਤ ਕੌਰ ਆਦਿ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments