ਬਟਾਲਾ 22 ਨਵੰਬਰ ( ਸਲਾਮ ਤਾਰੀ)*
*ਬੀਤੇ ਦਿਨੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਕਲਾ ਉਤਸਵ 2022-23 ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਦੀ ਵਿਦਿਆਰਥਣ ਰੁਪਿੰਦਰਜੀਤ ਕੌਰ ਵੱਲੋਂ ਸੰਗੀਤ ਵਾਦਨ ਮੁਕਾਬਲੇ ਵਿੱਚ ਰਾਜ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਦਸਵੀ ਸ਼੍ਰੇਣੀ ਦੀ ਵਿਦਿਆਰਥਣ ਰੁਪਿੰਦਰਜੀਤ ਕੌਰ ਵੱਲੋਂ ਬੀਤੇ ਦਿਨੀ ਸਿੱਖਿਆ ਵਿਭਾਗ , ਪੰਜਾਬ ਦੇ ਆਡੀਟੋਰੀਅਮ ਵਿੱਚ 19 ਅਤੇ 20 ਨਵੰਬਰ ਨੂੰ ਕਰਵਾਏ ਗਏ ਰਾਜ ਪੱਧਰੀ ਕਲਾ ਉਤਸਵ 2022-23 ਵਿੱਚ ਭਾਗ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ। ਇਸ ਮੌਕੇ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਸਰਟੀਫੀਕੇਟ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਲੀਆ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ , ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਵਿਦਿਆਰਥਣ ਰੁਪਿੰਦਰਜੀਤ ਕੌਰ , ਪ੍ਰਿੰਸੀਪਲ ਬਲਵਿੰਦਰ ਕੌਰ , ਗਾਇਡ ਅਧਿਆਪਕ ਰਮਿੰਦਰ ਕੌਰ ਤੇ ਦਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਜਿਕਰਯੋਗ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਲਈ ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ਤੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ ,ਜਿਸ ਵਿੱਚ ਵਿਦਿਆਰਥੀਆ ਨੂੰ ਆਪਣੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ।ਇਸ ਮੌਕੇ ਸਟੇਟ ਮੀਡੀਆ ਕੋਆਰਡੀਨੇਟਰ ਰਜਿੰਦਰ ਸਿੰਘ ਚਾਨੀ, ਮੈਡਮ ਸੁਰੇਖਾ ਠਾਕੁਰ, ਤਨਜੀਤ ਕੌਰ ਹਾਜ਼ਰ ਸਨ।*
,