Home ਗੁਰਦਾਸਪੁਰ ਐਲੀਮੈਂਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੂੰ ਮਿਲਿਆ ...

ਐਲੀਮੈਂਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੂੰ ਮਿਲਿਆ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ

93
0

ਗੁਰਦਾਸਪੁਰ 23 ਨਵੰਬਰ ( ਮੁਨੀਰਾ ਸਲਾਮ ਤਾਰੀ)ਹੈੱਡ ਟੀਚਰਾਂ ਤੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਦਾ ਇੱਕ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਅਤੇ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਦੀ ਸਾਂਝੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੂੰ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ ਗਿਆ , ਜਿਸ ਵਿੱਚ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਕਰਨ , ਹੈੱਡ ਟੀਚਰਾਂ ਦੀਆਂ ਪਹਿਲੇ ਗੇੜ ਦੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਦੂਸਰੇ ਗੇੜ ਦੀਆਂ ਤਰੱਕੀਆਂ ਕਰਨ , ਮੈਡੀਕਲ ਬਿੱਲਾਂ ਦੇ ਬਕਾਇਆ ਬਿੱਲਾਂ ਦਾ ਬਜਟ ਜ਼ਾਰੀ ਕਰਨ , 31 ਮਾਰਚ 2002 ਜੀ.ਪੀ.ਐਫ. ਦਾ ਬਕਾਇਆ ਬੀ.ਪੀ.ਈ.ਓ. ਦਫ਼ਤਰਾਂ ਨੂੰ ਭੇਜਣ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਕੁਹਾੜ/ਸਵੀਪਰ ( ਸਫ਼ਾਈ ਸੇਵਕ ) ਦੀ ਤਨਖਾਹ ਵਿੱਚ ਵਾਧਾ ਕਰਨ ਬਾਰੇ ਕਿਹਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਭਾਟੀਆ ਵੱਲੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਜਲਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਹਰਪ੍ਰੀਤ ਸਿੰਘ ਪਰਮਾਰ , ਅਸ਼ਵਨੀ ਫੱਜੂਪੁਰ , ਪਰਮਜੀਤ ਲੁਬਾਣਾ, ਗੁਰਵਿੰਦਰ ਸੈਣੀ, ਸੰਜੀਵ ਕੁਮਾਰ , ਸਤਨਾਮ ਸਿੰਘ ਕਲੇਰ , ਸੱਤਪਾਲ, ਰਘਬੀਰ ਲਾਲ, ਗੁਰਪ੍ਰਤਾਪ ਸਿੰਘ , ਸ਼ੁਭਾਸ਼ ਕੁਮਾਰ, ਮਿੱਤਰ ਵਾਸੂ, ਰਾਜਕੁਮਾਰ, ਫ਼ਰਜ਼ੰਦ ਮਸੀਹ , ਕੰਵਲਜੀਤ ਸਿੰਘ ਆਦਿ ਹਾਜ਼ਰ ਸਨ। *

ਕੈਪਸ਼ਨ : ਸੀ.ਐੱਚ.ਟੀ. ਦੀਆਂ ਤਰੱਕੀਆਂ ਸਬੰਧੀ ਐਲੀਮੈਂਟਰੀ ਟੀਚਰਜ ਯੂਨੀਅਨ ਦੇ ਆਗੂ ਡੀ.ਈ.ਓ. ਐਲੀ: ਨੂੰ ਮੰਗ ਪੱਤਰ ਦਿੰਦੇ ਹੋਏ।

Previous articleਰਾਜ ਪੱਧਰੀ ਕਲਾ ਉਤਸਵ ਮੁਕਾਬਲੇ 2022-23 ਵਿੱਚ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਦੀ ਵਿਦਿਆਰਥਣ ਰੁਪਿੰਦਰਜੀਤ ਕੌਰ ਵੱਲੋਂ ਦੂਸਰਾ ਸਥਾਨ ਪ੍ਰਾਪਤ ਕੀਤਾ*
Next articleਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ-ਡਿਪਟੀ ਕਮਿਸ਼ਨਰ ਗੁਰਦਾਸਪੁਰ
Editor-in-chief at Salam News Punjab

LEAVE A REPLY

Please enter your comment!
Please enter your name here