ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਰਾਸ਼ਟਰਪਤੀ ਕੋਲੋਂ ਗਊ ਮਾਤਾ ਨੂੰ ਰਾਸ਼ਟਰੀ ਜੀਵ ਘੋਸ਼ਿਤ ਕਰਨ ਦੀ ਮੰਗ ਕੀਤੀ

    0
    234

    ਬਟਾਲਾ, 1 ਜੁਲਾਈ ( ਸਲਾਮ ਤਾਰੀ ) – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਗਊ ਮਾਤਾ ਨੂੰ ਰਾਸ਼ਟਰੀ ਜੀਵ ਘੋਸ਼ਿਤ ਕੀਤਾ ਜਾਵੇ ਤਾਂ ਗਊ ਮਾਤਾ ਦੀ ਸਾਂਭ-ਸੰਭਾਲ ਲਈ ਹੋਰ ਵੀ ਬੇਹਤਰ ਢੰਗ ਨਾਲ ਹੋ ਸਕੇ। ਚੇਅਰਮੈਨ ਸ੍ਰੀ ਸ਼ਰਮਾ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਆਪਣੇ ਦੌਰੇ ਦੌਰਾਨ ਬਟਾਲਾ ਵਿਖੇ ਦੈਨਿਕ ਪ੍ਰਾਥਨਾ ਸਭਾ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਪਹੁੰਚੇ ਹੋਏ ਸਨ।

    ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਸਨਾਤਨ ਧਰਮ ਵਿੱਚ ਗਊ ਮਾਤਾ ਨੂੰ ਬਹੁਤ ਪਵਿੱਤਰ ਮੰਨਿਆ ਗਿਆ ਹੈ ਅਤੇ ਭਾਰਤ ਸਰਕਾਰ ਵੱਲੋਂ ਗਊ ਮਾਤਾ ਨੂੰ ਸਤਿਕਾਰ ਦਿੰਦਿਆਂ ਇਸਨੂੰ ਰਾਸ਼ਟਰੀ ਜੀਵ ਘੋਸ਼ਿਤ ਕਰਨਾ ਚਾਹੀਦਾ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦਾ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਦਫ਼ਤਰ ਨਾਲ ਪੱਤਰ ਵਿਹਾਰ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਰਾਸ਼ਟਰਪਤੀ ਸਾਹਿਬ ਦੇਸ਼ ਵਾਸੀਆਂ ਦੀਆਂ ਭਾਵਨਾਂ ਅਨੁਸਾਰ ਉਨ੍ਹਾਂ ਦੀ ਇਸ ਮੰਗ ਨੂੰ ਜਰੂਰ ਮੰਨਣਗੇ।

    ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਰਾਜ ਭਰ ਵਿੱਚ ਗਊ ਧੰਨ ਸੰਭਾਲ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸੜਕਾਂ ਤੇ ਜੋ ਗਊ ਧੰਨ ਰੁਲ ਰਿਹਾ ਹੈ ਉਸ ਨੂੰ ਗਊ ਸ਼ਾਲਾਵਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਗਊਆਂ ਦੀ ਸੰਭਾਲ ਕਰਨ ਦੇ ਨਾਲ ਸੜਕਾਂ ਉੱਪਰ ਹੁੰਦੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣੋ ਵੀ ਬਚ ਜਾਵੇਗਾ। ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਗਊਸ਼ਲਾਵਾਂ ਦਾ ਦੌਰਾ ਕਰਕੇ ਉਥੋਂ ਦੀ ਮੁਸ਼ਕਿਲਾਂ ਨੂੰ ਜਾਣਿਆ ਹੈ ਅਤੇ ਨਾਲ ਹੀ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗਊ ਸੈੱਸ ਦੀ ਯੋਗ ਵਰਤੋਂ ਕਰਦਿਆਂ ਗਊ ਸ਼ਲਾਵਾਂ ਵਿੱਚ ਹੋਰ ਸਹੂਲਤਾਂ ਦਿੱਤੀਆਂ ਜਾਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਗਊਸ਼ਾਲਾਵਾਂ ਦੀ ਆਮਦਨ ਵਧਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਣ ਤਾਂ ਜੋ ਗਊਸ਼ਾਲਾਵਾਂ ਸਿਰਫ ਦਾਨ ’ਤੇ ਹੀ ਨਿਰਭਰ ਨਾ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਸ਼ਾਲਾਵਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਊਸ਼ਾਲਾਵਾਂ ਵਧੀਆ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਨੇ ਦੈਨਿਕ ਪ੍ਰਾਥਨਾ ਸਭਾ ਵੱਲੋਂ ਗਊਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।

    ਇਸ ਮੌਕੇ ਉਨ੍ਹਾਂ ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਦੈਨਿਕ ਪ੍ਰਾਥਨਾ ਸਭਾ ਦੇ ਪ੍ਰਧਾਨ ਅਸ਼ੋਕ ਅਗਰਵਾਲ ਤੇ ਹੋਰ ਪਤਵੰਤੇ ਵੀ ਮੌਜੂਦ

    Previous articleਬੁਖਾਰ, ਜੁਕਾਮ ਜਾਂ ਖੰਘ ਹੋਣ ’ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ – ਡਾ. ਹਰਪਾਲ ਸਿੰਘ
    Next articleਕੋਵਿਡ ਵੈਕਸੀਨੇਸ਼ਨ ਮੈਗਾ ਕੈਂਪ 3 ਜੁਲਾਈ ਤੋਂ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਲਾਭ ਲੈਣ ਦੀ ਅਪੀਲ
    Editor-in-chief at Salam News Punjab

    LEAVE A REPLY

    Please enter your comment!
    Please enter your name here