Home ਗੁਰਦਾਸਪੁਰ ‘ਮਾਂ ਬੋਲੀ ਨੂੰ ਲੈ ਕੇ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ

‘ਮਾਂ ਬੋਲੀ ਨੂੰ ਲੈ ਕੇ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ

85
0

ਕਾਦੀਆਂ 25 ਨਵੰਬਰ  (ਮੁਨੀਰਾ ਸਲਾਮ ਤਾਰੀ)

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਦੇ ਲੋਕਾਂ ਨੂੰ ਵਾਅਦੇ ਕਰ ਕੇ ਦਿੱਤੀਆਂ ਜਾਣ ਵਾਲੀਆਂ ਗਰੰਟੀਆ ੁਪੂਰੀਆ ਕੀਤੀਆਂ ਜਾ ਰਹੀਆਂ ਹਨ  । ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਆਮ ਆਦਮੀ ਪਾਰਟੀ ਦੀ ਸਟੇਟ ਜੁਆਇੰਟ ,  ਸਕੱਤਰ ਬਬੀਤਾ ਖੋਸਲਾ  ਦੇ ਵੱਲੋਂ  ਕੀਤਾ ਗਿਆ। ਗੱਲਬਾਤ ਦੌਰਾਨ  ,  ਖੋਸਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ। ਉਹਨਾਂ ਨੂੰ ਲਗਾਤਾਰ ਸਮੇਂ ਸਮੇਂ ਸਿਰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਸੀ, ਪਰ ਆਪ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੋਈ ਵੀ ਧੋਖਾ ਨਹੀਂ ਕੀਤਾ ਜਾਵੇਗਾ। ਇਸ ਦੀ ਮਿਸਾਲ ਲਗਾਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੌਰਾਨ ਦੇਖਣ ਨੂੰ ਮਿਲ ਰਹੀ ਹੈ, ਜਿਸ ਤਰਾਂ ਦਿੱਲੀ ਦੇ ਲੋਕ ਆਪ ਦੀ ਸਰਕਾਰ ਨਾਲ ਜੁੜ ਕੇ ਖੁਸ਼ ਹਨ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਆਪ ਦੀ ਸਰਕਾਰ ਨਾਲ ਜੁੜ ਕੇ ਖੁਸ਼ ਹਨ ਅਤੇ ਹੁਣ ਗੁਜਰਾਤ ਦੀਆਂ ਚੋਣਾਂ ਨੇੜੇ ਆ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਗੁਜਰਾਤ ਵਾਸੀ ਆਪ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਦਿਨੋਂ ਦਿਨ ਪਾਰਟੀ ਦੀ ਮਜ਼ਬੂਤੀ ਨੂੰ  ਵਧਦਿਆਂ ਦੇਖ ਕੇ ਵਿਰੋਧੀਆਂ ਦੀਆਂ ਚਿੰਤਾਵਾਂ ਵੱਧ ਚੁੱਕੀਆਂ ਹਨ। ਉੱਧਰ ਦੂਜੇ ਪਾਸੇ ਅਖ਼ੀਰ ਵਿਚ ਡਾਕਟਰ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਪੰਜਾਬੀ ਮਾਂ ਬੋਲੀ ਦਾ ਲਿਆ ਗਿਆ ਫੈਸਲਾ ਪੰਜਾਬੀ ਮਾਂ ਬੋਲੀ ਨੂੰ ਲੈ ਕੇ 21 ਫਰਵਰੀ ਤੋਂ ਪਹਿਲਾਂ- ਪਹਿਲਾਂ ਮਾਂ-ਬੋਲੀ ਪੰਜਾਬੀ ਦਾ ਸਤਿਕਾਰ ਦੇਖਣ ਨੂੰ ਵੱਡਾ ਅਸਰ ਮਿਲੇਗਾ।  ਕਵਿਤਾ  ਖੋਸਲਾ ਨੇ ਹੋਰ ਵੀ ਅਨੇਕਾਂ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਇਸ ਆਪ ਸਰਕਾਰ ਦੀ ਕਾਰਗੁਜਾਰੀ ਦੀ ਸ਼ਲਾਘਾ ਕਰ ਰਿਹਾ ਹੈ। ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਸੂਬੇ ਅੰਦਰ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋ ਚੁੱਕਿਆ ਹੈ।  ਉਹਨਾਂ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੇ ਕੋਲੋਂ ਹਲਕੇ ਪਤੀ ਹਰ ਤਰਾਂ ਦੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਕੈਪਸ਼ਨ
ਫੋਟੋ  ਬਬੀਤਾ ਹੌਸਲਾਕੈਪਸ਼ਨ ਫੋਟੋ ਵੇਖ ਬਬੀਤਾ ਖੋਸਲਾ ਜਾਣਕਾਰੀ ਦਿੰਦੇ ਹੋਏ

Previous articleਕਾਦੀਆਂ ਵਿੱਚ ਵੱਖ ਵੱਖ ਵਿਰਡਾਂ ਵਿੱਚ ਜਾਕੇ ਡੇਗੂ ਮਲੇਰੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।
Next articleਕਾਲਜ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਪੰਜਾਬੀ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ
Editor-in-chief at Salam News Punjab

LEAVE A REPLY

Please enter your comment!
Please enter your name here