Home ਗੁਰਦਾਸਪੁਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ...

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ -ਵਿਧਾਇਕ ਸੈਰੀ ਕਲਸੀ

61
0

 

ਬਟਾਲਾ, 28 ਨਵੰਬਰ ( ਸਲਾਮ ਤਾਰੀ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਆਨਲਾੑਈਨ ਗੁਜਰਾਤ ਤੋਂ
66ਵੀਆਂ ਅੰਤਰ ਜਿਲਾ ਸਕੂਲ ਖੇਡਾਂ ਫੁੱਟਬਾਲ ਜੋ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਆਈ.ਟੀ.ਆਈ. ਕਾਲਜ ਬਟਾਲਾ ਦੇ ਖੇਡ ਮੈਦਾਨ ਵਿੱਚ ਸ਼ੁਰੂ ਹੋਈਆਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੋਰ ਅਤੇ ਭਰਾ ਅੰਮ੍ਰਿਤ ਕਲਸੀ ਨੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਪ), ਡਿਪਟੀ ਡੀ.ਈ.ਓ.(ਸ) ਲਖਵਿੰਦਰ ਸਿੰਘ, ਨਵਦੀਪ ਸਿੰਘ ਡੀ ਐਮ ਮੈਥ ਆਦਿ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ।
ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।
ਇਸ ਮੌਕੇ ਸ. ਰਵਿੰਦਰ ਸਿੰਘ ਚਾਹਲ ਕਨਵੈਂਨਟ, ਪ੍ਰਿੰਸੀਪਲ ਰਾਮ ਲਾਲ , ਪ੍ਰਿੰਸੀਪਲ ਰਾਜਨ, ਹੈੱਡ ਸ. ਨਵਦੀਪ ਸਿੰਘ, , ਪ੍ਰਿੰਸੀਪਲ ਬਾਜਵਾ, ਪ੍ਰੋ.ਬਲਵਿੰਦਰ ਸਿੰਘ ਪੌਲੀਟੈਕਨਿਕ ਕਾਲਜ ਬਟਾਲਾ, ਸਵਿੰਦਰ ਕੌਰ ਔਲਖ, ਐਡਵੋਕੇਟ ਭਾਰਤ ਅਗਰਵਾਲ, ਅਨੀਲ ਅਗਰਵਾਲ, ਲੈਕਚਰਾਰ ਪ੍ਰਭਜੋਤ ਸਿੰਘ, ਰਾਜਵਿੰਦਰ ਸਿੰਘ, ਗਗਨ ਬਟਾਲਾ, ਅਮਰਪਾਲ ਸਿੰਘ, ਦਵਿੰਦਰ ਸਿੰਘ, ਨੀਖਲ ਮਹਾਜਨ, ਕੈਪੀ ਮਥਾਰੂ, ਵਿਨੋਦ ਸ਼ਰਮਾਂ, ਸਤਨਾਮ ਸਿੰਘ, ਦੀਪਕ, ਰਾਜ ਕੁਮਾਰ, ਸਰਬਜੀਤ, ਰਾਜਵਿੰਦਰ ਸਿੰਘ ,ਪੰਨੂ ਰਾਜਵਿੰਦਰ ਕੌਰ, ਜਸਵਿੰਦਰ ਕੌਰ,ਮਨਜੀਤ ਕੌਰ, ਸਰਬਜੀਤ ਕੌਰਮਨਿੰਦਰ ਕੌਰ, ਰਮਿੰਦਰ ਕੌਰ, ਲਖਬੀਰ ਕੌਰ ਗੁਰਵਿੰਦਰ ਕੌਰ, ਸੁਰਿੰਦਰ ਕੌਰ, ਸੁਖਵੰਤ ਕੌਰ, ਸਰਬਜੋਤ ਕੌਰ ਆਦਿ ਹਾਜਰ ਸਨ।

Previous articleਕਾਲਜ ਐਨਸੀਸੀ ਕੈਡਿਟਾਂ ਵੱਲੋਂ ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ
Next articleਸਰਕਾਰੀ ਹਾਈ ਸਕੂਲ ਤੁਗਲਵਾਲ ਨੇ ਪਾਵਰ ਲਿਫਟਿੰਗ ਵਿੱਚ ਤੀਸਰਾ ਸਥਾਨ ਹਾਸਲ ਕੀਤਾ
Editor-in-chief at Salam News Punjab

LEAVE A REPLY

Please enter your comment!
Please enter your name here