spot_img
Homeਮਾਝਾਗੁਰਦਾਸਪੁਰਜਦੋਂ ਤੋਂ ਪੰਜਾਬ ਅੰਦਰ ਆਪ ਦੀ ਸਰਕਾਰ ਬਣੀ ਹੈ ਕਨੂੰਨ ਵਿਵਸਥਾ ਵਿਗੜਦੀ...

ਜਦੋਂ ਤੋਂ ਪੰਜਾਬ ਅੰਦਰ ਆਪ ਦੀ ਸਰਕਾਰ ਬਣੀ ਹੈ ਕਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ (ਗੁਰਇਕਬਾਲ ਸਿੰਘ ਮਾਹਲ)

ਕਾਦੀਆ 30 (ਸਲਾਮ ਤਾਰੀ)

ਜਦੋਂ ਤੋਂ ਪੰਜਾਬ ਅੰਦਰ ਆਪ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਕਾਨੂੰਨ ਵਿਵਸਥਾ ਪੰਜਾਬ ਦੇ ਅੰਦਰ ਵਿਗੜਦੀ ਜਾ ਰਹੀ ਹੈ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਹਲਕਾ ਕਾਦੀਆਂ ਦੇ ਪਿੰਡ ਵੜੈਚ ਲੰਬੜਦਾਰ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰਾਂ ਆਗੂਆਂ ਸਮੇਤ ਸਮਰਥਕਾਂ ਦੇ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਤੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਪ੍ਰਤੀ ਲਾਮਬੰਦ ਕੀਤਾ ਗਿਆ। ਇਸ ਮੌਕੇ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ । ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਅੰਦਰ ਲਗਾਤਾਰ ਕਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਆਪਣੇ ਰਾਜ ਵਿਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਬਜਾਏ ਪੰਜਾਬ ਤੋਂ ਬਾਹਰ ਦੂਜੇ ਰਾਜਾਂ ਵਿਚ ਜਾ ਕੇ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਅਤੇ ਮੁੱਖ ਮੰਤਰੀ ਦੇ ਵੱਲੋਂ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਨਾਲ ਲੈ ਕੇ ਪੰਜਾਬ ਤੋਂ ਬਾਹਰ ਰਾਜਾਂ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਲਾਵਾਰਸ ਹਾਲਤ ਵਿੱਚ ਛੱਡਿਆ ਹੋਇਆ ਹੈ। ਅਤੇ ਪੰਜਾਬ ਦੇ ਅੰਦਰ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਿਲਕੁਲ ਫੇਲ੍ਹ ਹੋ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੰਬੜਦਾਰ ਸਤਨਾਮ ਸਿੰਘ ,ਅਮਰੀਕ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਅਮਰੀਕ ਸਿੰਘ, ਦੇਸ ਰਾਜ ਬਚਨ ਲਾਲ ,ਤਰਸੇਮ ਸਿੰਘ ,ਰਜਿੰਦਰ ਸਿੰਘ, ਲਖਵਿੰਦਰ ਸਿੰਘ ,ਮੋਹਣ ਸਿੰਘ, ਗੁਰਪਾਲ ਸਿੰਘ ਸੋਨੂੰ, ਗੁਰਦੇਵ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਪੰਚਾਇਤ ਮੈਂਬਰ ,ਬਲਦੇਵ ਸਿੰਘ, ਹਰਨੇਕ ਸਿੰਘ, ਗੁਰਨਾਮ ਸਿੰਘ, ਆਦਿ ਹਾਜਰ ਸਨ।

ਫੋਟੋ ਕੈਪਸ਼ਨ,,, ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਗੁਰਇਕਬਾਲ ਸਿੰਘ ਮਾਹਲ ਅਤੇ ਉਨ੍ਹਾਂ ਦੇ ਸਾਥੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments