spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ-...

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ- ਵਿਧਾਇਕ ਸ਼ੈਰੀ ਕਲਸੀ ਬਟਾਲਾ ਵਿਖੇ 66ਵੀ਼ਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫੁੱਟਬਾਲ ਅੰਡਰ-14 ਸਫਲਤਾਪੂਰਵਕ ਸੰਪੰਨ

 

ਬਟਾਲਾ, 1 ਦਸੰਬਰ (ਮੁਨੀਰਾ ਸਲਾਮ ਤਾਰੀ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਆਗਵਾਈ ਹੇਠ ਸੂਬਾ ਸਰਕਾਰ ਵੱਲੋਂ ਰਾਜ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਅਤੇ ਨੌਜਵਾਨ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਫਲ ਯਤਨ ਕੀਤੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਈ.ਟੀ.ਆਈ. ਬਟਾਲਾ ਵਿਖੇ 66ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਫੁੱਟਬਾਲ ਅੰਡਰ-14 ( ਲੜਕੀਆ- ਲੜਕੇ) ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਰਾਜਬੀਰ ਕੌਰ ਕਲਸੀ, ਅਮਰਜੀਤ ਭਾਟੀਆ ਡੀ.ਈ.ਓ. (ਪ), ਲਖਵਿੰਦਰ ਸਿੰਘ ਡਿਪਟੀ ਡੀ.ਈ.ਓ, (ਸ), ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਇਕਬਾਲ ਸਿੰਘ ਸਮਰਾ ਡਿਪਟੀ ਡੀ.ਈ.ਓ ਖੇਡਾ, ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਅਤੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਆਦਿ ਹਾਜਰ ਸਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਨੋਜਵਾਨ ਪੀੜੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਖੇਡਾਂ ਨੂੰ ਉੱਚ ਮੁਕਾਮ ਤੱਕ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਬਟਾਲਾ ਵਿੱਚ ਫੁੱਟਬਾਲ ਵਿੰਗ ਅਤੇ ਫੁੱਟਬਾਲ ਕੋਚ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਜਿਸ ਬਾਰੇ ਉਨ੍ਹਾਂ ਕਿਹਾ ਕਿ ਮੰਗਾ ਜਲਦ ਪੁਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਬਟਾਲਾ ਵਿਖੇ ਵੱਖ-ਵੱਖ ਜਿਲਿਆਂ ਤੋਂ ਪਹੁੰਚੇ ਵਿਦਿਆਰਥੀਆਂ ਤੇ ਕੋਚਾ ਦਾ ਧੰਨਵਾਦ ਕੀਤਾ ਤੇ ਬਟਾਲਾ ਵਿਖੇ ਅੰਤਰ ਜ਼ਿਲ੍ਹਾ ਖੇਡਾਂ ਸਫਲਤਾਪੂਰਵਕ ਸੰਪੰਨ ਹੋਣ ਤੇ ਸਾਰਿਆ ਨੂੰ ਮੁਬਾਰਕਬਾਦ ਦਿੱਤੀ।

ਦੱਸਣਯੋਗ ਹੈ ਕਿ ਇਹ ਖੇਡਾਂ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ/ਪ) ਸਹਿਯੋਗ ਨਾਲ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ 66 ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆ ਦੀਆਂ ਲੜਕੀਆਂ ਦੀਆਂ 22 ਅਤੇ ਲੜਕਿਆਂ ਦੀਆਂ 28 ਟੀਮਾਂ ਵੱਲੋਂ ਹਿੱਸਾ ਲੈੰਦੇ ਹੋਏ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਖੇਡਾਂ ਦੇ ਮੁੱਖ ਪ੍ਰਬੰਧਕ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਦੱਸਿਆ ਕਿ 27 ਨਵੰਬਰ ਤੋਂ 01 ਦਸੰਬਰ ਤੱਕ ਅੰਤਰ ਜ਼ਿਲ੍ਹਾ ਖੇਡਾਂ ਫੁੱਟਬਾਲ ਅੰਡਰ 14 ਕਰਵਾਇਆ ਗਿਆ ਹੈ। ਅੱਜ ਲੜਕੀਆਂ ਦੇ ਫ਼ਾਈਨਲ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਜ਼ਿਲਾ ਰੂਪਨਗਰ, ਦੂਜੇ ਸਥਾਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਤੀਜੇ ਸਥਾਨ ਤੇ ਜ਼ਿਲ੍ਹਾ ਲੁਧਿਆਣਾ ਰਿਹਾ।

ਇਸ ਮੌਕੇ ਗੁਰਪ੍ਰੀਤ ਸਿੰਘ , ਪ੍ਰਿੰਸੀਪਲ ਰਾਜਨ ਕੁਮਾਰ , ਪ੍ਰਿੰਸੀਪਲ ਪਰਮਜੀਤ ਕੌਰ , ਪ੍ਰਿੰਸੀਪਲ ਰਾਮ ਲਾਲ , ਹੈਡਮਾਸਟਰ ਨਵਦੀਪ ਸਿੰਘ , ਹੈੱਡਮਾਸਟਰ ਵਿਜੈ ਕੁਮਾਰ। ਮਨਿੰਦਰ ਕੌਰ, ਲੈਕ: ਪ੍ਰਭਜੋਤ ਸਿੰਘ , ਲੈਕ: ਰਾਕੇਸ਼ ਕੁਮਾਰ , ਲੈਕ: ਰਾਜਵਿੰਦਰ ਸਿੰਘ , ਹਰਪਾਲ ਸਿੰਘ , ਰਣਜੀਤ ਭਗਤ , ਪ੍ਰਦੀਪ ਸਿੰਘ , ਜਸਵਿੰਦਰ ਕੌਰ, ਰਾਜਵਿੰਦਰ ਕੌਰ , ਡੀ.ਪੀ. ਗੁਰਮੀਤ ਸਿੰਘ, ਸਰਬਜੋਤ ਕੌਰ , ਰਮਿੰਦਰ ਕੌਰ , ਬਲਜਿੰਦਰ ਸਿੰਘ ਬੱਲ, ਸੋਮ ਲਾਲ , ਉਪਕਾਰ ਸਿੰਘ , ਸਤਨਾਮ ਸਿੰਘ , ਰਾਜਵਿੰਦਰ ਪਨੂੰ, ਗੁਰਿੰਦਰ ਸਿੰਘ , ਅਜੈ ਕੁਮਾਰ, ਰਾਜਕੁਮਾਰ , ਜੁਗਰਾਜ ਸਿੰਘ ਗਗਨਦੀਪ ਸਿੰਘ , ਕਮਲ ਸ਼ਰਮਾ , ਅਮਨਦੀਪ ਸਿੰਘ , ਮਨਪ੍ਰੀਤ ਸਿੰਘ , ਬਬਲਪ੍ਰੀਤ ਸਿੰਘ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments