spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਅੱਜ – ਜਥੇਦਾਰ ਗੋਰਾ

ਕਾਦੀਆਂ 9 ਸਤੰਬਰ (ਮੁਨੀਰਾ ਸਲਾਮ ਤਾਰੀ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਭ ਧਰਮਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਅੱਜ ਸਵੇਰੇ 9-30 ਵਜੇ ਸਜਾਇਆ ਜਾਵੇਗਾ।ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ।
ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਮਹਾਨ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ ਹਾਜ਼ਰ ਸਨ।

ਫੋਟੋ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
ਸਤਿਕਾਰਯੋਗ ਤਾਰੀ ਜੀ,

 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments