spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਨੇ ਟਾਇਰਾਂ ਵਾਲੀਆਂ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਡੇਂਗੂ...

ਸਿਹਤ ਵਿਭਾਗ ਨੇ ਟਾਇਰਾਂ ਵਾਲੀਆਂ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਡੇਂਗੂ ਮਲੇਰੀਏ ਸਬੰਧੀ ਜਾਨਕਾਰੀ ਦਿੱਤੀ।

ਕਾਦੀਆਂ 9 ਦਸੰਬਰ (ਸਲਾਮ ਤਾਰੀ) :- ਅੱਜ ਸਿਹਤ ਵਿਭਾਗ ਕਾਦੀਆਂ ਵੱਲੋਂ ਸਿਹਤ ਵਿਭਾਗ ਦੇ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਟਾਇਰਾਂ ਵਾਲੀਆਂ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਡੇਂਗੂ ਤੇ ਮਲੇਰੀਆ ਬਾਰੇ ਜਾਨਕਾਰੀ ਦਿੱਤੀ। ਇਸ ਮੋਕੇ ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਡੇਗੂ ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਹ ਮੱਛਰ ਸਾਫ ਪਾਣੀ ਉਪਰ ਰਹਿਦਾ ਤੇ ਆਪਣੀ ਪੈਦਾਵਾਰ ਵਧਾਉਂਦਾ ਹੈ। ਉਹਨਾਂ ਅੱਗੇ ਦੱਸਿਆ ਕਿ ਮਲੇਰੀਆ ਬੁਖਾਰ ਦੇ ਲੱਛਣ ਠੰਢ ਤੇ ਕਾਬੇ ਨਾਲ ਬੁਖਾਰ, ਤੇਜ ਬੁਖਾਰ ਤੇ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਸਰੀਰ ਨੂੰ ਪਸੀਨਾ ਆਉਣਾ ਆਦਿ ਹੁੰਦੇ ਹਨ, ਅਜਿਹੇ ਲੱਛਣ ਕਿਸੇ ਵਿਅਕਤੀ ਨੂੰ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਜਾ ਕਿ ਆਪਣੇ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ ਜੇਕਰ ਜਾਂਚ ਕਰਨ ਉਪਰੰਤ ਮਲੇਰੀਆ ਬੁਖ਼ਾਰ ਨਿੱਕਲੇ ਤਾਂ ਇਸ ਦੀ ਦਵਾਈ ਸਾਰੇ ਹੈਲਥ ਸੈਂਟਰ ਤੋਂ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੋਕੇ ਮਲੇਰੀਆ ਬੁਖਾਰ ਤੋਂ ਬਚਾਓ ਦੇ ਤਰੀਕੇ ਦੱਸਦਿਆਂ ਇੰਸਪੈਕਟਰ ਕੁਲਬੀਰ ਸਿੰਘ ਨੇ ਅੱਗੇ ਕਿਹਾ ਕਿ ਫਰਿਜ਼ਾ ਦੀਆਂ ਵੇਸਟ ਪਾਣੀ ਦੀਆਂ ਟਰੇਆ ਵਿੱਚੋ ਪਾਣੀ, ਟੁੱਟੇ -ਭੱਜੇ ਬਰਤਨਾ ਵਿੱਚ ਬਰਸਾਤਾਂ ਦੇ ਪਏ ਪਾਣੀ, ਪਸ਼ੂਆਂ ਦੇ ਪੀਣ ਵਾਲੇ ਪਾਣੀ ਦੀਆਂ ਹੋਦੀਆਂ ਵਿੱਚ ਪਏ ਪਾਣੀ, ਤੇ ਹੋਰ ਟੋਇਆ ਵਿੱਚ ਬਰਸਾਤਾਂ ਦੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਇਹ ਸਾਰੇ ਪਏ ਪਾਣੀ ਨੂੰ ਹਫ਼ਤੇ ਦੇ ਹਰ ਸ਼ੁੱਕਰਵਾਰ ਡ੍ਰਾਈ – ਡੇ ਮਨਾਉਣ ਤੇ ਕੱਢ ਦੇਣਾ ਤੇ ਚੰਗੀ ਤਰਾਂ ਸਾਫ਼ ਕਰਕੇ ਸਕਾਉਣਾ ਚਾਹੀਦਾ ਹੈ ਤੇ ਖੜੇ ਪਾਣੀ ਉਪਰ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ l ਇਸ ਮੌਕੇ ਹੈਲਥ ਇੰਸਪੈਕਟਰ ਡਾ. ਕੁਲਬੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵਿੱਚ ਸਤਪਾਲ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ, ਯੁਗਰਾਜ, ਸਿੰਘ, ਨਰਿੰਦਰ ਸਿੰਘ, ਆਦ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments