spot_img
Homeਮਾਝਾਗੁਰਦਾਸਪੁਰਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ...

ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ : ਡੀ.ਈ.ਓ. ਭਾਟੀਆ

 

*ਬਟਾਲਾ 12 ਦਸੰਬਰ (ਸਲਾਮ ਤਾਰੀ )*

* ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਐਜੂਸੈਟ ਦੁਆਰਾ ਅਧਿਆਪਕਾਂ ਨੂੰ ਸੰਬੋਧਨ ਕਰਕੇ ਸ਼ੁਰੂਆਤ ਕੀਤੀ ਗਈ ਸੀ, ਜਿਸਦੀ ਪ੍ਰਾਪਤੀ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਅਫ਼ਸਰਾਂ , ਪੜ੍ਹੋ ਪੰਜਾਬ ਟੀਮ , ਸਕੂਲ ਮੁਖੀਆਂ ਤੇ ਅਧਿਆਪਕਾਂ ਆਨ ਲਾਈਨ ਜੂਮ ਮੀਟਿੰਗ ਕਰਕੇ ਮਿਸ਼ਨ ਸੌ ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ. ਅਮਰਜੀਤ ਸਿੰਘ ਭਾਟੀਆ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਨਾਲ ਮਹੱਤਵਪੂਰਨ ਆਨ ਲਾਈਨ ਮੀਟਿੰਗ ਕਰਕੇ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡੀ.ਈ.ਓ. ਭਾਟੀਆ ਨੇ ਕਿਹਾ ਕਿ ਸੈਂਟਰ ਮੁੱਖ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ। ਇਸ ਦੇ ਤਹਿਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਪੜਾਈ ਕਰਵਾਈ ਜਾਵੇ। ਉਨ੍ਹਾਂ ਆਨ ਲਾਈਨ ਵਿਦਿਆਰਥੀਆਂ ਨਾਲ ਵੀ ਗੱਲ-ਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਵਿਚਾਰ ਵਟਾਂਦਰਾ ਕਰਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾ ਕਿਹਾ ਕਿਵਿਦਿਆਰਥੀ ਸਵੇਰ ਦੀ ਸਭਾ ਵਿੱਚ ਰੋਜ਼ਾਨਾ ਪ੍ਰਣ ਕਰਨਗੇ। ਇਸ ਦੇ ਨਾਲ ਨਾਲ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਕੇ ਸਮੇਂ-ਸਮੇਂ ਤੇ ਇਸ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਵਿਦਿਆਰਥੀ ਇਨ੍ਹਾਂ ਦੇ ਪੋਸਟਰ ਵੀ ਜ਼ਾਰੀ ਕਰਨਗੇ। ਇਸ ਮੌਕੇ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਦੱਸਿਆ ਕਿ 100 ਪ੍ਰਤੀਸਤ ਗਿਵ ਯੂਅਰ ਬੈਸਟ ਨਾਲ ਸੰਬੰਧਤ ਵਿਦਿਆਰਥੀਆਂ ਦੀਆਂ ਵੀਡੀਓ ਵੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਇਹ ਬਾਕੀ ਬੱਚਿਆਂ ਲਈ ਪ੍ਰੇਰਨਾਸਰੋਤ ਦੇ ਤੌਰ ਤੇ ਕੰਮ ਕਰਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਸ਼ੁਭਇੱਛਾਵਾਂ ਦਿੱਤੀਆਂ।ਇਸ ਦੌਰਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸ਼ੇਖੋ , ਜਸਵਿੰਦਰ ਸਿੰਘ , ਨੀਰਜ ਕੁਮਾਰ , ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਜ਼ਿਲ੍ਹਾ ਐਮ.ਆਈ.ਐਸ ਮੁਨੀਸ਼ ਕੁਮਾਰ ਸਮੇਤ ਜ਼ਿਲ੍ਹੇ ਦੇ ਸੈਂਟਰ ਮੁੱਖ ਅਧਿਆਪਕ ਵੱਲੋਂ ਮੀਟਿੰਗ ਵਿੱਚ ਹਿੱਸਾ ਲੈ ਕੇ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ । *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments