Home ਗੁਰਦਾਸਪੁਰ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਣ ਤੇ ਬਲਾਕ ਅਫ਼ਸਰ ਵੱਲੋਂ...

ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਣ ਤੇ ਬਲਾਕ ਅਫ਼ਸਰ ਵੱਲੋਂ ਵਿਦਿਆਰਥੀ ਗੁਰਪ੍ਰੀਤ ਸਿੰਘ ਸਨਮਾਨਿਤ*

43
0

 

*ਬਟਾਲਾ 12 ਦਸੰਬਰ ( ਸਲਾਮ ਤਾਰੀ) *

* ਬੀਤੇ ਦਿਨੀ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਯੋਜਿਤ ਕੀਤੇ ਗਏ , ਜਿਸ ਵਿੱਚ ਵੱਖ-ਵੱਖ ਖੇਡਾਂ ਵਿੱਚ ਪੂਰੇ ਪੰਜਾਬ ਤੋਂ ਜ਼ਿਲ੍ਹਾ ਪੱਧਰ ਤੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਬਾਸਰਪੁਰਾ ਬਲਾਕ ਬਟਾਲਾ 1 ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਵੱਲੋਂ ਅਥਲੈਟਿਕਸ 400 ਮੀਟਰ ਦੋੜ ਵਿੱਚ ਪੰਜਾਬ ਪੱਧਰ ਤੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤ ਕੇ ਆਪਣੇ ਅਧਿਆਪਕਾਂ ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਸ ਦੌਰਾਨ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਵੱਲੋਂ ਸਕੂਲ ਪਹੁੰਚ ਕੇ ਵਿਦਿਆਰਥੀ ਗੁਰਪ੍ਰੀਤ ਸਿੰਘ ਅਤੇ ਕੋਚ ਅਧਿਆਪਕ ਬਲਜਿੰਦਰ ਸਿੰਘ ਬੱਲ ਨੂੰ ਸਨਮਾਨਿਤ ਕਰਕੇ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਪੀ.ਈ.ਓ. ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੱਲੋਂ ਆਪਣੀ ਮਿਹਨਤ ਨਾਲ ਗੋਲਡ ਮੈਡਲ ਪ੍ਰਾਪਤ ਕੀਤਾ ਹੈ ਜੋ ਕਿ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ , ਜੋ ਕਿ ਵਿਦਿਆਰਥੀਆਂ ਨੂੰ ਵਿਸ਼ੇਸ਼ ਊਰਜਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ 2100/-ਰੁਪਏ, ਹੈੱਡ ਟੀਚਰ ਰਵਿੰਦਰ ਸਿੰਘ ਵੱਲੋਂ 1100/- ਅਤੇ ਟ੍ਰੈਕ ਸੂਟ ਦੇ ਕੇ ਸਨਮਾਨਿਤ ਕੀਤਾ।ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਵਿਦਿਆਰਥੀ ਗੁਰਪ੍ਰੀਤ ਸਿੰਘ ਅਤੇ ਕੋਚ ਬਲਜਿੰਦਰ ਸਿੰਘ ਬੱਲ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਵਿਨੋਦ ਕੁਮਾਰ, ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ , ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਬਲਜਿੰਦਰ ਸਿੰਘ ਬੱਲ , ਸੁਨੀਤਾ ਕੁਮਾਰੀ , ਸੁਰਿੰਦਰ ਕੁਮਾਰ , ਅਮਿਤ ਸਿੰਘ ਹਾਜ਼ਰ ਸਨ। *

Previous articleਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ : ਡੀ.ਈ.ਓ. ਭਾਟੀਆ
Next articleਲੁਧਿਆਣਾ ਵਿਖੇ ਹੋਈਆਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਖੇਡਾਂ ਰਾਜ ਪੱਧਰ ਤੇ ਸੇਖਪੁਰ ਸਕੂਲ ਦੇ ਬੱਚਿਆਂ ਨੇ ਸਿਲਵਰ ਮੈਡਲ ਪ੍ਰਾਪਤ ਕੀਤੇ
Editor-in-chief at Salam News Punjab

LEAVE A REPLY

Please enter your comment!
Please enter your name here