ਬੱਸ ਅੱਡਾ ਤੇ ਰੇਲਵੇਂ ਸਟੇਸ਼ਨ ਗੁਰਦਾਸਪੁਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

0
251

ਗੁਰਦਾਸਪੁਰ , 2 ਜੁਲਾਈ  ( ਸਲਾਮ ਤਾਰੀ ) ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ– ਡਿਪਟੀ ਕਮਿਸ਼ਨਰ  ਜਨਾਬ ਮੁਹੰਮਦ ਇਸਫ਼ਾਕ ਦੇ ਨਿਰਦੇਸ਼ਾਂ ਤੇ ਜ਼ਿਲ੍ਹੇ  ਵੋਟਰਾਂ ਨੂੰ ਜਾਗਰੂਕ ਕਰਨ ਅਤੇ 18 ਸਾਲ ਵਾਲੇ ਨੋਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਹਿਤ ਕਰਨ ਦੇ ਮਕਸਦ ਨਾਲ ਗੁਰਦਾਸਪੁਰ ਬੱਸ ਅੱਡਾ ਤੇ ਰੇਲਵੇਂ ਸਟੇਸ਼ਨ ਵਿਖੇ  ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਜ਼ਿਲ੍ਹਾ ਚੋਣ ਅਫ਼ਸਰਕਮਵਧੀਕ ਡਿਪਟੀ ਕਮਿਸ਼ਨਰ (ਨੇ ਦੱਸਿਆ ਕਿ ਯੋਗ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾ ਰਹੇ ਹੈ 

       ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰਾ ਕਰਨ ਵਾਲੇ ਹਰ ਵਿਅਕਤੀ ਦੀ ਵੋਟ ਬਣਨੀ ਲਾਜ਼ਮੀ ਹੈ ਅਤੇ ਜ਼ਿਲ੍ਹੇ ਵਿੱਚ ਵੱਖਵੱਖ ਖੇਤਰਾਂ ਅੰਦਰ ਵਿਸ਼ੇਸ਼ ਉਪਰਾਲਿਆਂ ਰਾਹੀਂ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ ਇਸ ਮੌਕੇ ਯੋਗ ਉਮੀਦਵਾਰਾਂ ਨੂੰ ਵੋਟਾਂ ਸਬੰਧੀ ਲੋੜੀਂਦੇ ਫਾਰਮ ਭਰ ਕੇ ਅਤੇ ਦਸਤਾਵੇਜ਼ਾਂ ਰਾਹੀਂ ਵੋਟ ਬਨਾਉਣ ਦੀ ਪ੍ਰਕ੍ਰਿਆ ਨੂੰ ਅਮਲੀ ਜਾਮਾ ਪਹਿਨਾਇਆ ਗਿਆ 

Previous articleਡਿਪਟੀ ਕਮਿਸ਼ਨਰ ਵਲੋਂ ਦਿਹਾਤੀ ਖੇਤਰਾਂ ਅੰਦਰ ਵਿਕਾਸ ਕੰਮ ਤੇਜੀ ਨਾਲ ਮੁਕੰਮਲ ਕਰਨ ਦੇ ਹੁਕਮ
Next article3 ਜੁਲਾਈ ਨੂੰ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗਣਗੇ ਵਿਸ਼ੇਸ਼ ਵੈਕਸੀਨੇਸ਼ਨ ਕੈਂਪ
Editor-in-chief at Salam News Punjab

LEAVE A REPLY

Please enter your comment!
Please enter your name here